Holiday Announcement : ਪੰਜਾਬ ਦੇ ਇਸ ਜ਼ਿਲ੍ਹੇ 'ਚ 31 ਜਨਵਰੀ ਨੂੰ ਛੁੱਟੀ ਦਾ ਐਲਾਨ
ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ’ਚ 31 ਜਨਵਰੀ 2026 ਨੂੰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Publish Date: Thu, 29 Jan 2026 10:32 PM (IST)
Updated Date: Thu, 29 Jan 2026 10:34 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ 31 ਜਨਵਰੀ 2026 ਨੂੰ ਜ਼ਿਲ੍ਹਾ ਜਲੰਧਰ ’ਚ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡੀਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ’ਚ 31 ਜਨਵਰੀ 2026 ਨੂੰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ’ਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਨਿਰਧਾਰਿਤ ਹਨ, ਉਨ੍ਹਾਂ ਸਬੰਧਤ ਜਮਾਤਾਂ ’ਤੇ ਇਸ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।