ਛੁੱਟੀ ਲਈ ਡੀਸੀ ਦਾ ਕੀਤਾ ਧੰਨਵਾਦ
ਜਲੰਧਰ ਜ਼ਿਲ੍ਹੇ ’ਚ 31 ਜਨਵਰੀ ਨੂੰ ਛੁੱਟੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਡੀਸੀ ਦਾ ਧੰਨਵਾਦ ਕੀਤਾ
Publish Date: Thu, 29 Jan 2026 09:38 PM (IST)
Updated Date: Thu, 29 Jan 2026 09:40 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧੀ 31 ਜਨਵਰੀ ਨੂੰ ਜਲੰਧਰ ਜ਼ਿਲ੍ਹੇ ’ਚ ਛੁੱਟੀ ਦੇ ਐਲਾਨ ਦਾ ਸਵਾਗਤ ਕੀਤਾ ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਕਈ ਧਾਰਮਿਕ ਤੇ ਵਿਦਿਅਕ ਸਭਾਵਾਂ ਦੇ ਅਧਿਕਾਰੀਆਂ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਛੁੱਟੀ ਦੀ ਬੇਨਤੀ ਕੀਤੀ ਸੀ ਤੇ ਉਨ੍ਹਾਂ ਨੇ ਇਸ ਸਬੰਧੀ ਡੀਸੀ ਨੂੰ ਇਕ ਪੱਤਰ ਲਿਖਿਆ ਸੀ। ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਸ਼ੁਰੂ ’ਚ ਇਹ ਛੁੱਟੀ ਸ਼ਹਿਰੀ ਖੇਤਰਾਂ ਲਈ ਸੀ ਪਰ ਜਦੋਂ ਉਨ੍ਹਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨਾਲ ਗੱਲ ਕੀਤੀ ਤੇ 31 ਜਨਵਰੀ ਨੂੰ ਪੂਰੇ ਜ਼ਿਲ੍ਹੇ ਲਈ ਛੁੱਟੀ ਦਾ ਮਾਮਲਾ ਵਿਚਾਰਿਆ ਗਿਆ ਤਾਂ ਡੀਸੀ ਨੇ ਪੂਰੇ ਜ਼ਿਲ੍ਹੇ ਲਈ ਛੁੱਟੀ ਦਾ ਐਲਾਨ ਕੀਤਾ। ਰਿੰਕੂ ਨੇ ਇਸ ਲਈ ਡੀਸੀ ਡਾ. ਹਿਮਾਂਸ਼ੂ ਅਗਰਵਾਲ ਦਾ ਧੰਨਵਾਦ ਕੀਤਾ। ਤੁਹਾਨੂੰ ਦੱਸ ਦੇਈਏ ਕਿ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 31 ਜਨਵਰੀ, 2026 ਨੂੰ ਕੱਢੇ ਜਾਣ ਵਾਲੇ ਵਿਸ਼ਾਲ ਜਲੂਸ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ 31 ਜਨਵਰੀ, 2026 ਨੂੰ ਜਲੰਧਰ ਜ਼ਿਲ੍ਹੇ ਦੀ ਹਦੂਦ ’ਚ ਆਉਣ ਵਾਲੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ’ਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।