ਪ੍ਰੈੱਸ ਦਿਵਸ ਮੌਕੇ ਵਿਸ਼ੇਸ਼ ਸ਼ਖਸ਼ੀਅਤਾਂ ਦਾ ਸਨਮਾਨ
ਪ੍ਰੈੱਸ ਦਿਵਸ ਮੌਕੇ ਵਿਸ਼ੇਸ਼ ਸ਼ਖਸ਼ੀਅਤਾਂ ਦਾ ਸਨਮਾਨ
Publish Date: Sun, 03 May 2026 09:09 PM (IST)
Updated Date: Mon, 04 May 2026 04:15 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਅੰਤਰਰਾਸ਼ਟਰੀ ਪ੍ਰੈੱਸ ਦਿਵਸ ਮੌਕੇ ਇਤਿਹਾਸਕ ਤੇ ਪਵਿੱਤਰ ਅਸਥਾਨ ਧੰਨ-ਧੰਨ ਇੱਛਾਧਾਰੀ ਦਰਬਾਰ, ਆਲੋਵਾਲ ਰੋਡ ਨੰਗਲ ਬੇਟ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪ੍ਰੈੱਸ ਤੇ ਜਨਤਾ ਦਾ ਰਿਸ਼ਤਾ ਨਹੁੰ-ਮਾਸ ਵਾਂਗ ਮਜ਼ਬੂਤ ਹੁੰਦਾ ਹੈ ਅਤੇ ਸਮਾਜ ’ਚ ਸਹੀ ਜਾਣਕਾਰੀ ਸਾਂਝੀ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਮੀਡੀਆ ਲੋਕਤੰਤਰ ਦਾ ਮਹੱਤਵਪੂਰਨ ਸਤੰਭ ਹੈ ਅਤੇ ਇਸ ਦੀ ਜ਼ਿੰਮੇਵਾਰੀ ਸੱਚਾਈ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਹੈ। ਇਸ ਮੌਕੇ ਦਰਬਾਰ ਦੇ ਸੇਵਾਦਾਰ ਬਾਬਾ ਗੁਰਚਰਨ ਸਿੰਘ ਵੱਲੋਂ ਵਿਸ਼ੇਸ਼ ਸ਼ਖਸ਼ੀਅਤਾਂ ਨੂੰ ਸਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਪੱਤਰਕਾਰ ਭਾਈਚਾਰੇ ਵੱਲੋਂ ਬਾਬਾ ਗੁਰਚਰਨ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।