- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਲੋਬਲ ਕੰਬੋਜ ਐਜੂਕੇਸ਼ਨਲ ਐਂਡ ਵੈਲਫੇਅਰ ਆਰਗਨਾਈਜੇਸ਼ਨ ਵੱਲੋਂ ਪ੍ਰਮੁੱਖ ਸਖਸ਼ੀਅਤਾਂ ਦਾ ਸਨਮਾਨ 12 ਨੂੰ -ਨਾਨਕਪੁਰ,ਢੋਟ

ਤੇਜਿਦੰਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ :
ਸਿੱਖਿਆ, ਖੇਡਾਂ, ਪ੍ਰਸ਼ਾਸਨਿਕ ਅਤੇ ਰਾਜਨੀਤਕ ਖੇਤਰ ਵਿੱਚ ਮੂਹਰੀ ਰੋਲ ਅਦਾ ਕਰਕੇ ਕੰਬੋਜ ਭਾਈਚਾਰੇ ਦਾ ਨਾਂ ਉੱਚਾ ਕਰਨ ਵਾਲੀਆਂ ਅਹਿਮ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ 12 ਅਕਤੂਬਰ ਨੂੰ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਗਲੋਬਲ ਕੰਬੋਜ ਐਜੂਕੇਸ਼ਨਲ ਐਂਡ ਵੈਲਫੇਅਰ ਆਰਗਨਾਈਜੇਸ਼ਨ ਵੱਲੋਂ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗਲੋਬਲ ਕੰਬੋਜ ਐਜੂਕੇਸ਼ਨਲ ਐਂਡ ਵੈਲਫੇਅਰ ਆਰਗਨਾਈਜੇਸ਼ਨ ਪੰਜਾਬ ਦੇ ਸਰਪ੍ਰਸਤ ਡਾ. ਮਲਕੀਤ ਥਿੰਦ, ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਪ੍ਰਧਾਨ ਭੁਪਿੰਦਰ ਸਿੰਘ ਢੋਟ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਦਾ ਮਕਸਦ ਸਮੁੱਚੇ ਕੰਬੋਜ ਭਾਈਚਾਰੇ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਕਰਨਾ ਹੈ ਤਾਂ ਜੋ ਰਾਜਨੀਤਕ, ਪ੍ਰਸ਼ਾਸਨਿਕ ਅਤੇ ਸਿੱਖਿਆ ਦੇ ਖੇਤਰ ਉਨ੍ਹਾਂ ਨੂੰ ਮੌਕਾ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਪੰਜਾਬ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਕੰਬੋਜ ਭਾਈਚਾਰੇ ਨੂੰ ਇੱਕਜੁਟ ਕਰੇਗੀ ਤਾਂ ਜੋ ਰਾਜਨੀਤੀ ਵਿੱਚ ਭਾਈਚਾਰੇ ਦੇ ਆਗੂਆਂ ਨੂੰ ਸੇਵਾ ਕਰਨ ਦਾ ਮੌਕਾ ਮਿਲ ਸਕੇ। ਇਸੇ ਤਰ੍ਹਾਂ ਭਾਈਚਾਰੇ ਦੇ ਵਿਦਿਆਰਥੀਆਂ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਪ੍ਰਸ਼ਾਸਨਿਕ ਖੇਤਰ ਵਿੱਚ ਅੱਗੇ ਆ ਸਕਣ। ਉਨ੍ਹਾਂ ਨੇ ਕਿਹਾ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਮਨ ਅਰੋੜਾ ਹੋਣਗੇ। ਇਸ ਮੌਕੇ ਵਿਧਾਇਕ ਜਗਦੀਪ ਗੋਲਡੀ, ਵਿਧਾਇਕ ਮਹੁੰਮਦ ਜੈਮਲ ਉਲ ਰਹਿਮਾਨ, ਸ਼ਮਿੰਦਰ ਸਿੰਘ ਖਿੰਡਾ, ਰਣਯੋਧ ਸਿੰਘ ਹਡਾਣਾ, ਜਸਵੀਰ ਸਿੰਘ ਕੁੰਡੀ, ਸੁਖਵਿੰਦਰ ਸਿੰਘ ਕੰਬੋਜ, ਜਰਨੈਲ ਸਿੰਘ ਢੋਟ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਸਮੇਤ ਹੋਰ ਅਹਿਮ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਹੋਵੇਗਾ।