
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਘਟਨਾ ਤੋਂ ਤੁਰੰਤ ਬਾਅਦ ਮੌਕੇ 'ਤੇ ਇਕੱਠੇ ਹੋਏ ਸਥਾਨਕ ਲੋਕਾਂ ਨੇ ਗੰਭੀਰ ਰੂਪ ਵਿੱਚ ਜ਼ਖ਼ਮੀ ਐਕਟਿਵਾ ਸਵਾਰ ਨੂੰ ਐਂਬੂਲੈਂਸ ਦੀ ਮਦਦ ਨਾਲ ਨਜ਼ਦੀਕੀ ਸਿਵਲ ਹਸਪਤਾਲ ਕਾਲਾ ਬੱਕਰਾ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ (SSF) ਦੇ ਇੰਚਾਰਜ ਏਐੱਸਆਈ ਰਣਜੀਤ ਸਿੰਘ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਸੁਰਜੀਤ ਪਾਲ ਪੰਜਾਬੀ ਜਾਗਰਣ ਕਿਸ਼ਨਗੜ੍ਹ: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਸਥਿਤ ਅੱਡਾ ਬਿਆਸ ਪਿੰਡ ਨੇੜੇ ਐਤਵਾਰ ਸ਼ਾਮ ਕਰੀਬ 6:30 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਠਾਨਕੋਟ ਤੋਂ ਜਲੰਧਰ ਵੱਲ ਆ ਰਹੇ ਸੇਬਾਂ ਨਾਲ ਲੱਦੇ ਟਰੱਕ (HR 84 A 6989) ਨੇ ਸੜਕ ਕਿਨਾਰੇ ਖੜ੍ਹੇ ਕੁਰਕੁਰਿਆਂ ਨਾਲ ਲੱਦੇ ਟਰੱਕ (HR 38 AB 8190) ਵਿੱਚ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਖੜ੍ਹਾ ਟਰੱਕ ਪਿੱਛੋਂ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਤੋਂ ਬਾਅਦ ਬੇਕਾਬੂ ਹੋਏ ਸੇਬਾਂ ਵਾਲੇ ਟਰੱਕ ਨੇ ਅੱਗੇ ਜਾ ਰਹੇ ਐਕਟਿਵਾ ਸਵਾਰ ਪਰਮਜੀਤ ਸਿੰਘ (ਵਾਸੀ ਸ਼ੀਤਲਪੁਰ, ਕਾਲਾ ਬੱਕਰਾ) ਨੂੰ ਆਪਣੀ ਲਪੇਟ ਵਿੱਚ ਲੈ ਕੇ ਕੁਚਲ ਦਿੱਤਾ।
ਘਟਨਾ ਤੋਂ ਤੁਰੰਤ ਬਾਅਦ ਮੌਕੇ 'ਤੇ ਇਕੱਠੇ ਹੋਏ ਸਥਾਨਕ ਲੋਕਾਂ ਨੇ ਗੰਭੀਰ ਰੂਪ ਵਿੱਚ ਜ਼ਖ਼ਮੀ ਐਕਟਿਵਾ ਸਵਾਰ ਨੂੰ ਐਂਬੂਲੈਂਸ ਦੀ ਮਦਦ ਨਾਲ ਨਜ਼ਦੀਕੀ ਸਿਵਲ ਹਸਪਤਾਲ ਕਾਲਾ ਬੱਕਰਾ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ (SSF) ਦੇ ਇੰਚਾਰਜ ਏਐੱਸਆਈ ਰਣਜੀਤ ਸਿੰਘ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਐੱਸਐੱਸਐੱਫ਼ ਟੀਮ ਵੱਲੋਂ ਘਟਨਾ ਸਬੰਧੀ ਪੁਲਿਸ ਚੌਂਕੀ ਅਲਾਵਲਪੁਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।