ਨੈਸ਼ਨਲ ਹਾਈਵੇ 'ਤੇ ਭਿਆਨਕ ਹਾਦਸਾ, ਕਾਰ ਤੇ ਟਿੱਪਰ ਦੀ ਜ਼ਬਰਦਸਤ ਟੱਕਰ; ਕਾਰ ਸਵਾਰ ਗੰਭੀਰ ਜ਼ਖ਼ਮੀ
ਫਿਲੌਰ ਦੇ ਨੈਸ਼ਨਲ ਹਾਈਵੇ 'ਤੇ ਸ਼ੁੱਕਰਵਾਰ ਨੂੰ ਕਾਰ ਅਤੇ ਟਿੱਪਰ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿੱਚ ਕਾਰ ਸਵਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਐਫ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਜ਼ਖਮੀ ਵਿਅਕਤੀ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ।
Publish Date: Fri, 11 Sep 2026 03:44 PM (IST)
Updated Date: Fri, 11 Sep 2026 03:45 PM (IST)
ਨਵਦੀਪ ਸਿੰਘ ਨਵੀ, ਪੰਜਾਬੀ ਜਾਗਰਣ, ਫਿਲੌਰ - ਫਿਲੌਰ ਦੇ ਨੈਸ਼ਨਲ ਹਾਈਵੇ 'ਤੇ ਸ਼ੁੱਕਰਵਾਰ ਨੂੰ ਕਾਰ ਅਤੇ ਟਿੱਪਰ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿੱਚ ਕਾਰ ਸਵਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਐਫ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਜ਼ਖਮੀ ਵਿਅਕਤੀ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ।
ਉਧਰ, ਹਾਦਸੇ ਦੀ ਜਾਣਕਾਰੀ ਮਿਲਣ ’ਤੇ ਏਐਸਆਈ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੀ ਮੌਕੇ ’ਤੇ ਪਹੁੰਚੀ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੇਰੀ ਕਾਰਵਾਈ ਜਾਰੀ ਹੈ।