
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਲੰਧਰ ਦੇ ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਰੰਧਾਵਾ ਮਸੰਦਾ ਵਿੱਚ 70 ਸਾਲਾ ਬਜ਼ੁਰਗ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰਕੇ ਕਾਤਲਾਂ ਵਲੋਂ ਲਾਸ਼ ਨੂੰ ਅੱਗ ਲਗਾ ਕੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ। ਮ੍ਰਿਤਕ ਬਜੂਰਗ ਦੀ ਪਛਾਣ ਰਾਮ ਪ੍ਰਕਾਸ਼ ਵਜੋਂ ਹੋਈ ਹੈ।

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਦੇ ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਰੰਧਾਵਾ ਮਸੰਦਾ ਵਿੱਚ 70 ਸਾਲਾ ਬਜ਼ੁਰਗ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰਕੇ ਕਾਤਲਾਂ ਵਲੋਂ ਲਾਸ਼ ਨੂੰ ਅੱਗ ਲਗਾ ਕੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ। ਮ੍ਰਿਤਕ ਬਜੂਰਗ ਦੀ ਪਛਾਣ ਰਾਮ ਪ੍ਰਕਾਸ਼ ਵਜੋਂ ਹੋਈ ਹੈ।। ਦੱਸਿਆ ਜਾ ਰਿਹਾ ਹੈ ਕਿ ਕਾਤਲਾਂ ਵੱਲੋਂ ਪਹਿਲਾਂ ਬਜ਼ੁਰਗ ਦੇ ਚਿਹਰੇ ’ਤੇ ਪੱਥਰਾਂ ਨਾਲ ਵਾਰ ਕੀਤੇ ਗਏ। ਜਿਸ ਦੌਰਾਨ ਉਸਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਮਿਲੇ। ਊਸ਼ਾ ਤੋਂ ਬਾਅਦ ਕਾਤਲਾਂ ਵੱਲੋਂ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ ਗਈ। ਜਿਸ ਦੀ ਅੱਜ ਸੜੀ ਲਾਸ਼ ਬਰਾਮਦ ਹੋਈ।ਪਰਿਵਾਰਕ ਮੈਂਬਰ ਗੁਰਪ੍ਰੀਤ ਮਾਹੀ ਨੇ ਦੱਸਿਆ ਕਿ ਰਾਮ ਪ੍ਰਕਾਸ਼ ਬੀਤੇ ਦਿਨੀਂ ਸ਼ਾਮ ਤਕਰੀਬਨ 6 ਵਜੇ ਘਰੋਂ ਬਾਹਰ ਗਿਆ ਸੀ ਤੇ ਦੇਰ ਰਾਤ ਤੱਕ ਜਦੋਂ ਉਹ ਘਰ ਵਾਪਸ ਨਹੀਂ ਆਇਆ ਤਾਂ ਪਰਿਵਾਰ ਨੇ ਉਨ੍ਹਾਂ ਦੀ ਭਾਲ ਕੀਤੀ। ਭਾਲ ਕਰਨ ਉਪਰੰਤ ਉਸ ਦਾ ਕੋਈ ਵੀ ਸੁਰਾਗ ਨਾ ਮਿਲਣ ਤੇ ਉਨ੍ਹਾਂ ਵਲੋਂ ਪੁਲਿਸ ਨੂੰ ਸ਼ਿਕਾਇਤ ਦਿਤੀ।