ਬਾਗਬਾਨੀ ਮੰਤਰੀ ਨੇ ਮੁੱਖ ਸੜਕ ਦਾ ਨੀਂਹ ਪੱਥਰ ਰੱਖਿਆ
ਬਾਗਬਾਨੀ ਮੰਤਰੀ ਨੇ ਕਪੂਰਥਲਾ ਰੋਡ-ਵਰਿਆਣਾ ਡੰਪ ਮੁੱਖ ਸੜਕ ਦਾ ਨੀਂਹ ਪੱਥਰ ਰੱਖਿਆ
Publish Date: Tue, 14 Oct 2025 10:05 PM (IST)
Updated Date: Tue, 14 Oct 2025 10:08 PM (IST)
-90 ਲੱਖ ਰੁਪਏ ਦੇ ਇਸ ਪ੍ਰਾਜੈਕਟ ਦਾ ਮੰਤਵ ਆਵਾਜਾਈ ਨੂੰ ਸੌਖਾ ਤੇ ਸੰਪਰਕ ਨੂੰ ਬਿਹਤਰ ਬਣਾਉਣਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਕਪੂਰਥਲਾ ਰੋਡ-ਵਰਿਆਣਾ ਡੰਪ ਮੁੱਖ ਸੜਕ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 90 ਲੱਖ ਰੁਪਏ ਦੀ ਅਨੁਮਾਨਤ ਲਾਗਤ ਨਾਲ ਬਣਨ ਵਾਲੀ ਇਸ ਸੜਕ ਦਾ ਕੰਮ ਕੱਲ ਤੋਂ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਮੁੱਖ ਸੜਕ ਵਰਿਆਣਾ ਡੰਪ ਸਾਈਟ ਨੂੰ ਕਪੂਰਥਲਾ ਰੋਡ ਨਾਲ ਜੋੜਦੀ ਹੈ ਤੇ ਇਸ ਦੀ ਵਰਤੋਂ ਅਕਸਰ ਕੂੜਾ ਢੋਣ ਵਾਲੇ ਟਰੱਕਾਂ ਸਮੇਤ ਭਾਰੀ ਵਾਹਨਾਂ ਵੱਲੋਂ ਕੀਤੀ ਜਾਂਦੀ ਹੈ। ਭਗਤ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਿਥੇ ਸਥਾਨਕ ਨਿਵਾਸੀਆਂ ਦੀ ਮੰਗ ਪੂਰੀ ਹੋਵੇਗੀ ਉਥੇ ਇਸ ਪਹਿਲਕਦਮੀ ਨਾਲ ਇਲਾਕੇ ’ਚ ਟ੍ਰੈਫਿਕ ਜਾਮ ’ਚ ਕਮੀ ਆਵੇਗੀ ਤੇ ਸੜਕ ਸੁਰੱਖਿਆ ਵਧੇਗੀ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਚਨਬੱਧ ਹੈ ਤੇ ਲੋਕ ਭਲਾਈ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਕੌਂਸਲਰ ਗੁਰਜੀਤ ਸਿੰਘ ਘੁੰਮਣ ਨੇ ਇਸ ਪ੍ਰਾਜੈਕਟ ਲਈ ਸੂਬਾ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਕੁਨੈਕਟੀਵਿਟੀ ਬਿਹਤਰ ਹੋਵੇਗੀ ਤੇ ਸ਼ਹਿਰ ਦੇ ਸਭ ਤੋਂ ਵੱਧ ਰੁਝੇਵੇਂ ਵਾਲੇ ਚੌਰਾਹਿਆਂ ’ਚੋਂ ਇਕ 'ਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲੇਗੀ।