Hoshiarpur News : ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
ਬੁੱਧਵਾਰ ਸ਼ਾਮ ਟਾਂਡਾ - ਢੋਲਵਾਹਾ ਰੋਡ 'ਤੇ ਪਿੰਡ ਮਸੀਤੀ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਬੀਰਾ ਵਾਸੀ ਪਿੰਡ ਕੰਗਮਈ ਥਾਣਾ ਭੁੰਗਾ ਵਜੋਂ ਹੋਈ ਹੈ।
Publish Date: Wed, 10 Dec 2025 07:41 PM (IST)
Updated Date: Wed, 10 Dec 2025 07:45 PM (IST)
ਸੁਰਿੰਦਰ ਢਿੱਲੋਂ , ਪੰਜਾਬੀ ਜਾਗਰਣ , ਟਾਂਡਾ ਉੜਮੁੜ : ਬੁੱਧਵਾਰ ਸ਼ਾਮ ਟਾਂਡਾ - ਢੋਲਵਾਹਾ ਰੋਡ 'ਤੇ ਪਿੰਡ ਮਸੀਤੀ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਬੀਰਾ ਵਾਸੀ ਪਿੰਡ ਕੰਗਮਈ ਥਾਣਾ ਭੁੰਗਾ ਵਜੋਂ ਹੋਈ ਹੈ। ਇਹ ਹਾਦਸਾ ਸ਼ਾਮ ਉਸ ਵੇਲੇ ਵਾਪਰਿਆ ਜਦੋਂ ਕੁਲਦੀਪ ਸਿੰਘ ਬੀਰਾ ਆਪਣੇ ਮੋਟਰਸਾਈਕਲ ਸਵਾਰ ਹੋ ਕੇ ਜਾ ਰਿਹਾ ਸੀ ਕਿ ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਮੋਟਰਸਾਈਕਲ ਸੜਕ ਕਿਨਾਰੇ ਲੱਗੇ ਸਫ਼ੈਦੇ ਦੇ ਦਰੱਖਤ ਨਾਲ ਜਾ ਟਕਰਾਇਆ।
ਇਸ ਹਾਦਸੇ ਵਿੱਚ ਕੁਲਦੀਪ ਸਿੰਘ ਬੀਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ , ਜਿਸਨੂੰ ਮੌਕੇ 'ਤੇ ਰਾਹਗੀਰਾਂ ਨੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ ਜਿੱਥੇ ਡਾਕਟਰਾਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਇਸ ਹਾਦਸਾ ਕਿਹੜੇ ਹਾਲਾਤ ਵਿੱਚ ਹੋਇਆ ਇਸ ਸਬੰਧੀ ਕੋਈ ਪੱਕੀ ਜਾਣਕਾਰੀ ਹਾਸਲ ਨਹੀਂ ਹੋਈ । ਪੁਲਿਸ ਨੇ ਮੌਕੇ 'ਤੇ ਪਹੁੰਚ ਮ੍ਰਿਤਕ ਦੀ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।