- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ’ਚ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐੱਸਆਈਆਰ)-2026 ਤਹਿਤ ਚੱਲ ਰਹੇ ਘਰ-ਘਰ ਗਣਨਾ ਪੜਾਅ ਦਾ ਕੰਮ 100 ਫ਼ੀਸਦੀ ਮੁਕੰਮਲ ਕਰ ਲਿਆ ਗਿਆ ਹੈ।

ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ’ਚ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐੱਸਆਈਆਰ)-2026 ਤਹਿਤ ਚੱਲ ਰਹੇ ਘਰ-ਘਰ ਗਣਨਾ ਪੜਾਅ ਦਾ ਕੰਮ 100 ਫ਼ੀਸਦੀ ਮੁਕੰਮਲ ਕਰ ਲਿਆ ਗਿਆ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ’ਚ ਦਰਜ 16,49,946 ਵੋਟਰਾਂ ’ਚੋਂ 14,64,949 ਵੋਟਰਾਂ ਦੇ ਇਨੂਮਰੇਸ਼ਨ ਫਾਰਮ ਪ੍ਰਾਪਤ ਹੋ ਚੁੱਕੇ ਹਨ, ਜਦਕਿ 1,84,997 ਵੋਟਰਾਂ ਦੇ ਫਾਰਮ ਪ੍ਰਾਪਤ ਨਹੀਂ ਹੋਏ।
ਉਨ੍ਹਾਂ ਦੱਸਿਆ ਕਿ ਤਸਦੀਕ ਦੌਰਾਨ ਇਨ੍ਹਾਂ ’ਚੋਂ 50,520 ਵੋਟਰ ਮ੍ਰਿਤਕ, 94,356 ਹੋਰ ਥਾਵਾਂ ’ਤੇ ਤਬਦੀਲ, 8,961 ਡੁਪਲੀਕੇਟ ਤੇ 30,157 ਵੋਟਰ ਗੈਰ-ਹਾਜ਼ਰ ਜਾਂ ਅਣਟ੍ਰੇਸਏਬਲ ਪਾਏ ਗਏ ਹਨ। ਡੀਸੀ ਨੇ ਦੱਸਿਆ ਕਿ 13 ਅਗਸਤ ਨੂੰ ਡਰਾਫਟ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ ਤੇ 12 ਸਤੰਬਰ ਤੱਕ ਦਾਅਵੇ ਤੇ ਇਤਰਾਜ਼ ਦਰਜ ਕੀਤੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ ਇਨੂਮਰੇਸ਼ਨ ਫਾਰਮ ਜਮ੍ਹਾਂ ਨਹੀਂ ਕਰਵਾਇਆ, ਉਹ ਫਾਰਮ ਨੰਬਰ-6 ਭਰ ਕੇ ਆਪਣੀ ਵੋਟ ਬਣਵਾ ਸਕਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਯੋਗ ਵੋਟਰ ਦਾ ਨਾਮ ਕਾਨੂੰਨੀ ਪ੍ਰਕਿਰਿਆ ਤੋਂ ਬਿਨਾਂ ਵੋਟਰ ਸੂਚੀ ’ਚੋਂ ਨਹੀਂ ਹਟਾਇਆ ਜਾਵੇਗਾ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਡਰਾਫਟ ਸੂਚੀ ਜਾਰੀ ਹੋਣ ਉਪਰੰਤ ਆਪਣਾ ਨਾਮ ਤੇ ਵੇਰਵੇ ਜ਼ਰੂਰ ਚੈੱਕ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਅਮਨਿੰਦਰ ਕੌਰ ਵੀ ਮੌਜੂਦ ਸਨ।