ਐੱਚਪੀ ਮਾਡਲ ਸਕੂਲ ਸੰਗੋਵਾਲ ਦੇ ਵਿਦਿਆਰਥੀ ਛਾਏ
ਐੱਚਪੀ ਮਾਡਲ ਸਕੂਲ ਸੰਗੋਵਾਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 14 May 2026 06:56 PM (IST)
Updated Date: Thu, 14 May 2026 06:57 PM (IST)
ਸੁਰਿੰਦਰ ਛਾਬੜਾ, ਪੰਜਾਬੀ ਜਾਗਰਣ, ਮਹਿਤਪੁਰ : ਐੱਚਪੀ ਮਾਡਲ ਸਕੂਲ ਸੰਗੋਵਾਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨਿਆ ਗਿਆ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਤੇ ਪ੍ਰੀਖਿਆ ’ਚ ਸ਼ਾਮਲ ਹੋਏ ਸਾਰੇ 36 ਵਿਦਿਆਰਥੀ ਸਫਲ ਰਹੇ। ਸਕੂਲ ਪ੍ਰਧਾਨ ਹਰਪ੍ਰੀਤ ਸਿੰਘ ਅਤੇ ਪ੍ਰਿੰਸੀਪਲ ਸੰਦੀਪ ਕੌਰ ਨੇ ਦੱਸਿਆ ਕਿ ਵਿਦਿਆਰਥਣ ਆਸਮੀਨ ਕੌਰ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਖੁਸ਼ੀ ਨੇ 86 ਫੀਸਦੀ ਅੰਕਾਂ ਨਾਲ ਦੂਜਾ, ਪ੍ਰਭਜੋਤ ਕੌਰ ਨੇ 85 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ, ਤਰਨਪ੍ਰੀਤ ਕੌਰ ਨੇ 84 ਫੀਸਦੀ ਅੰਕਾਂ ਨਾਲ ਚੌਥਾ ਅਤੇ ਮਨਵੀਰ ਕੌਰ ਨੇ 83 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ। ਵਿਦਿਆਰਥਣ ਆਸਮੀਨ ਕੌਰ ਨੇ ਪੰਜਾਬੀ ਵਿਸ਼ੇ ਵਿੱਚ 150 ਵਿੱਚੋਂ 142 ਅੰਕ ਪ੍ਰਾਪਤ ਕਰਕੇ ਵਿਸ਼ੇਸ਼ ਪ੍ਰਾਪਤੀ ਦਰਜ ਕੀਤੀ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਮੈਂਬਰ ਅਮਨਦੀਪ ਸਿੰਘ, ਕੋਆਰਡੀਨੇਟਰ ਸਤਿੰਦਰ ਕੌਰ, ਸਰਬਜੀਤ ਸਿੰਘ, ਹਨੀ, ਰਮਨਦੀਪ ਕੌਰ, ਮਨਦੀਪ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਸੀ।