ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਚਲਾਈ ਮੁਹਿੰਮ ਸਬੰਧੀ ਮੀਟਿੰਗ
-ਨਿਰਮਲ ਸਿੰਘ ਸਾਬਕਾ ਚੀਫ
Publish Date: Mon, 13 Oct 2025 05:31 PM (IST)
Updated Date: Tue, 14 Oct 2025 04:02 AM (IST)

ਪੱਤਰ ਪ੍ਰੇਰਕ,ਪੰਜਾਬੀ ਜਾਗਰਣ,ਮਕੇਰੀਆਂ : ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਸਮੁੱਚੀ ਲੀਡਰਸ਼ਿਪ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਚਲਾਈ ਗਈ ਮੁਹਿੰਮ ਤਹਿਤ ਨਿਰਮਲ ਸਿੰਘ ਸਾਬਕਾ ਚੀਫ਼ ਇੰਜੀਨੀਅਰ ਦੀ ਅਗਵਾਈ ਹੇਠ ਭਾਈ ਮੋਹਣ ਸਿੰਘ ਸਾਬਕਾ ਸਰਪੰਚ ਅਤੇ ਮੌਜੂਦਾ ਪ੍ਰਧਾਨ ਕੋਆਪ੍ਰਟਿਵ ਸੁਸਾਇਟੀ ਪਿੰਡ ਟਾਂਡਾ ਰਾਮ ਸਹਾਇ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਨੇ ਪਿੰਡ ਮਹੱਦਰਪੁਰ ਸੁਖਦੇਵ ਸਿੰਘ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ ਤੇ ਸਾਰੇ ਹੀ ਪਿੰਡ ਵਾਸੀਆਂ ਨੇ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਵਿਚਾਰ ਵਟਾਂਦਰਾ ਅਤੇ ਚਰਚਾ ਕੀਤੀ । ਇਸ ਮੌਕੇ ਸਾਰੇ ਹੀ ਆਏ ਹੋਏ ਪੰਤਵੰਤੇ ਸੱਜਣਾਂ ਨੇ ਕਿਹਾ ਕਿ ਬਦਲਾਅ ਲਿਆਉਣਾ ਸਮੇਂ ਦੀ ਬਹੁਤ ਵੱਡੀ ਲੋੜ ਹੈ। ਉਨ੍ਹਾਂ ਸਾਰਿਆਂ ਨੇ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਇਕੱਠੇ ਹੋ ਕੇ ਸਾਥ ਦੇਣ ਅਤੇ ਆਉਣ ਵਾਲੇ ਸਮੇਂ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਅਧੀਨ ਪਾਰਟੀ ਨਾਲ ਮੋਢਾ ਜੋੜ ਕੇ ਨਾਲ ਚੱਲਣ ਦਾ ਪ੍ਰਣ ਕੀਤਾ। ਇਸ ਮੌਕੇ ਸਾਬਕਾ ਚੀਫ ਇੰਜੀਨੀਅਰ ਨਿਰਮਲ ਸਿੰਘ ਅਤੇ ਭਾਈ ਮੋਹਨ ਸਿੰਘ ਟਾਂਡਾ ਵੱਲੋਂ ਆਏ ਹੋਏ ਸਾਰੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਆਸ ਕੀਤੀ ਕਿ ਅੱਗੋਂ ਵੀ ਇਸੇ ਤਰ੍ਹਾਂ ਹੀ ਸਾਨੂੰ ਭਰਵਾਂ ਸਹਿਯੋਗ ਮਿਲਦਾ ਰਹੇਗਾ। ਪਿੰਡ ਮਹਾੱਦਪੁਰ ਵਿੱਚ ਕੀਤੀ ਮੀਟਿੰਗ ਵਿੱਚ ਹਾਜ਼ਰ ਬਲਵੀਰ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਰਣਧੀਰ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਅਵਤਾਰ ਸਿੰਘ ਸਾਬਕਾ ਪੰਚ, ਫੌਜਾ ਸਿੰਘ, ਕੁਲਦੀਪ ਸਿੰਘ ਨੰਬਰਦਾਰ, ਮਨਦੀਪ ਸਿੰਘ, ਰਾਜਿੰਦਰ ਸਿੰਘ ਬਲਵਿੰਦਰ ਸਿੰਘ, ਬੀਬੀ ਰਾਜਿੰਦਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਹਰਜੀਤ ਕੌਰ ਅਤੇ ਬੀਬੀ ਮਹਿੰਦਰ ਕੌਰ ਅਤੇ ਹੋਰ ਬਹੁਤ ਸਾਰੇ ਪਿੰਡ ਵਾਸੀ ਹਾਜ਼ਰ ਸਨ।