ਬੱਸ ਸਟੈਂਡ ਗੜ੍ਹਦੀਵਾਲਾ ਵਿਖੇ ਬੱਚਿਆਂ ਨੂੰ ਪਿਆਈਆਂ ਜ਼ਿੰਦਗੀ ਦੀਆਂ ਦੋ ਬੂੰਦਾਂ
-ਬੱਸ ਸਟੈਂਡ ਗੜ੍ਹਦੀਵਾਲਾ ਵਿਖੇ
Publish Date: Mon, 13 Oct 2025 05:33 PM (IST)
Updated Date: Tue, 14 Oct 2025 04:02 AM (IST)

ਗੌਰਵ, ਪੰਜਾਬੀ ਜਾਗਰਣ,ਗੜ੍ਹਦੀਵਾਲਾ : ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਜਕਾਰੀ ਐੱਸ. ਐੱਮ. ਓ. ਡਾ. ਜਗਤਾਰ ਸਿੰਘ ਦੀ ਅਗਵਾਈ ਹੇਠ ਸੀ. ਐੱਚ. ਸੀ . ਭੂੰਗਾ ਵਿਖੇ ਚੱਲ ਰਹੀ ਪਲਸ ਪੋਲੀਓ ਮੁਹਿੰਮ ਤਹਿਤ ਅੱਜ ਬੱਸ ਸਟੈਂਡ ਗੜ੍ਹਦੀਵਾਲਾ ਵਿਖੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਉਣ ਦੀ ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ ਨੋਡਲ ਅਫਸਰ ਭੂੰਗਾ ਡਾਕਟਰ ਰਣਜੀਤ ਸਿੰਘ ਵੱਲੋਂ ਨਿਰੀਖਣ ਕੀਤਾ ਗਿਆ। ਇਸ ਮੌਕੇ ਨੋਡਲ ਅਫਸਰ ਭੂੰਗਾ ਡਾ. ਰਣਜੀਤ ਸਿੰਘ ਨੇ ਕਿਹਾ ਕਿ ਪੋਲੀਓ ਨੂੰ ਜੜ੍ਹ ਤੋਂ ਖਤਮ ਕਰਨ ਲਈ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਸਾਨੂੰ ਸਰਕਾਰ ਦੀ ਇਸ ਮੁਹਿੰਮ ਦਾ ਪੂਰਨ ਤੌਰ ’ਤੇ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੋਲੀਓ ਰੋਕੂ ਬੂੰਦਾਂ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਘਰ-ਘਰ ਜਾ ਕੇ ਬੂੰਦਾਂ ਪਿਆਈਆ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਬੱਚੇ ਸਾਡੇ ਦੇਸ਼ ਦੇ ਵਿਕਾਸ ਲਈ ਰੀੜ ਦੀ ਹੱਡੀ ਹਨ, ਇਸ ਲਈ ਬੱਚਿਆਂ ਦਾ ਤੰਦਰੁਸਤ ਹੋਣਾ ਅਤੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਪਣਾ ਨੈਤਿਕ ਫਰਜ਼ ਸਮਝਦੇ ਹੋਏ ਸਾਨੂੰ 0 ਤੋਂ 5 ਸਾਲ ਤੱਕ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਹਰ ਹਾਲਤ ਵਿੱਚ ਪਿਆਉਣੀਆਂ ਚਾਹੀਦੀਆਂ ਹਨ। ਇਸ ਮੌਕੇ ਹੈਲਥ ਇੰਸਪੈਕਟਰ ਸਤਨਾਮ ਸਿੰਘ, ਸਿਹਤ ਕਰਮਚਾਰੀ ਸਰਤਾਜ ਸਿੰਘ, ਸੁਰਜੀਤ ਸਿੰਘ, ਕਸ਼ਮੀਰ ਸਿੰਘ ਹਾਜ਼ਰ ਸਨ।