ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਟਾਂਡਾ ਪਹੁੰਚਣ ਤੇ ਭਰਵਾਂ ਸਵਾਗਤ
ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਟਾਂਡਾ ਪਹੁੰਚਣ ਤੇ ਭਰਵਾਂ ਸਵਾਗਤ
Publish Date: Wed, 19 Nov 2025 04:23 PM (IST)
Updated Date: Wed, 19 Nov 2025 04:25 PM (IST)

ਸੁਰਿੰਦਰ ਸਿੰਘ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜੰਮੂ ਦੇ ਪਟਨ ਗੁਰਦੁਆਰਾਤੋਂ ਅਰੰਭ ਹੋਏ ਨਗਰ ਕੀਰਤਨ ਦਾ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਵਿਖੇ ਪਹੁੰਚਣ ਤੇ ਸੰਤ ਬਾਬਾ ਗੁਰਦਿਆਲ ਸਿੰਘ ਜੀ ਤੇ ਸਿੱਖ ਸੰਗਤਾਂ ਨੇ ਖਾਲਸਾਈ ਸ਼ਾਨੋ ਸ਼ੌਕਤ ਨਾਲ ਫੁੱਲਾਂ ਦੀ ਵਰਖਾ ਕਰਦੇ ਹੋਏ ਭਰਵਾਂ ਸਵਾਗਤ ਕੀਤਾ। ਇਹ ਨਗਰ ਕੀਰਤਨ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਵਿਖੇ ਰਾਤ ਦਾ ਵਿਸ਼ਰਾਮ ਕਰਨ ਤੋਂ ਬਾਅਦ ਸਵੇਰੇ ਅਗਲੇ ਪੜਾਅ ਗੜਦੀਵਾਲ ਵਾਸਤੇ ਰਵਾਨਾ ਹੋਇਆ। ਇਸ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਜੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਵਿਸ਼ਾਲ ਨਗਰ ਕੀਰਤਨ ਨੂੰ ਫੁੱਲਾਂ ਦੀ ਵਰਖਾ ਕਰਦੇ ਹੋਏ ਅਗਲੇ ਪੜਾਅ ਲਈ ਰਵਾਨਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਪੜਾਵਾ ਤੋਂ ਹੁੰਦਾ ਹੋਇਆ 19 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ। ਇਸ ਮੌਕੇ ਸ਼੍ਰੋਮਣੀ ਜਥੇਦਾਰ ਹਰਮੇਲ ਪ੍ਰਕਾਸ਼ ਸਿੰਘ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ, ਅਕਾਲੀ ਆਗੂ ਕਮਲਜੀਤ ਸਿੰਘ ਤੁਲੀ, ਰੋਟਰੀ ਕਲੱਬ ਟਾਂਡਾ ਦੇ ਪ੍ਰਧਾਨ ਦੀਪਕ , ਸੇਵਾਦਾਰ ਗੁਰਦੀਪ ਸਿੰਘ ਮੂਮ, ਜੋਰਾਵਰ ਸਿੰਘ, ਸਰਬਜੀਤ ਸਿੰਘ ਮੋਮੀ , ਕੁਲਵਿੰਦਰ ਸਿੰਘ ਕਿੰਦਾ, ਕਸ਼ਮੀਰ ਸਿੰਘ ਬਬਲੂ, ਅਰਜਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਤੋਂ ਇਲਾਵਾ ਮਹਾਨ ਨਗਰ ਕੀਰਤਨ ਦਾ ਪਿੰਡ ਜਾਜਾ, ਅੱਡਾ ਝਾਵਾਂ, ਮਸੀਤ ਪਲਕੋਟ, ਅੱਡਾ ਸਕਰਾਲਾ ਤੇ ਹੋਰਨਾਂ ਨਗਰਾਂ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।