ਗੁਰਦੁਆਰਾ ਸਾਹਿਬ ’ਚ ਮੱਸਿਆ ਦਾ ਦਿਹਾੜਾ ਮਨਾਇਆ
ਗੁ: ਹਰੀਆਂ ਵੇਲਾਂ ਵਿਖੇ ਮੱਸਿਆ ਦਾ
Publish Date: Thu, 20 Nov 2025 06:05 PM (IST)
Updated Date: Thu, 20 Nov 2025 06:07 PM (IST)
ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ ਚੱਬੇਵਾਲ : ਸਾਹਿਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵੱਲੋਂ ਜਥੇਬੰਦੀ ਦੇ ਮੁਖੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿੱਚ ਮੱਸਿਆ ਦਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਭਾਈ ਜਬਰਜੰਗ ਸਿੰਘ, ਭਾਈ ਸੁਰਜੀਤ ਸਿੰਘ ਹੁਸ਼ਿਆਰਪੁਰ, ਢਾਡੀ ਸੁਖਦੇਵ ਸਿੰਘ ਖੜੌਦੀ ਦੇ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ ਅਤੇ ਗੁਰਬਾਣੀ ਵਿੱਚ ਦਰਸਾਏ ਸੇਵਾ ਸਿਮਰਨ ਦੇ ਮਾਰਗ ’ਤੇ ਚੱਲਣ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਕਿਹਾ। ਸੰਗਤਾਂ ਨੇ ਸਾਹਿਬ ਸ੍ਰੀ ਗੁਰੂ ਹਰਿ ਰਾਇ ਜੀ ਪਾਤਸ਼ਾਹੀ ਸੱਤਵੀਂ ਤੋਂ ਵਰ ਪ੍ਰਾਪਤ ਪਵਿੱਤਰ ਮੋਤੀ ਸਰੋਵਰ ਵਿੱਚ ਇਸ਼ਨਾਨ ਕਰ ਕੇ ਦੇਹ ਆਰੋਗਤਾ ਵਾਸਤੇ ਅਰਦਾਸ ਬੇਨਤੀਆਂ ਕੀਤੀਆਂ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।