ਮਿਸ਼ਨ ਚੜ੍ਹਦੀ ਕਲਾ ਨੂੰ ਪੰਜ ਲੱਖ ਦਾ ਯੋਗਦਾਨ
ਵਿਧਾਇਕ ਜਿੰਪਾ ਦੇ ਯਤਨਾਂ ਸਦਕਾ
Publish Date: Sun, 23 Nov 2025 04:59 PM (IST)
Updated Date: Sun, 23 Nov 2025 05:01 PM (IST)

ਸਟਾਫ ਰਿਪੋਰਟਰ,ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਮਾਜਿਕ ਕੰਮਾਂ ਨੂੰ ਮਜ਼ਬੂਤ ਕਰਨ ਵਾਲੇ ਮਿਸ਼ਨ ਚੜ੍ਹਦੀ ਕਲਾ ਲਈ ਮਹੱਤਵਪੂਰਨ ਯੋਗਦਾਨ ਪ੍ਰਾਪਤ ਹੋਇਆ ਹੈ। ਵਿਧਾਇਕ ਜਿੰਪਾ ਦੇ ਯਤਨਾਂ ਸਦਕਾ, ਜਤਿੰਦਰ ਵਾਲੀਆ, ਐਸ.ਕੇ. ਚੱਢਾ ਅਤੇ ਗਿਰੀਸ਼ ਵਾਲੀਆ (ਊਸ਼ਾ ਮਾਰਟਿਨ ਕੰਪਨੀ) ਵੱਲੋਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਪੰਜ ਲੱਖ ਦਾ ਚੈੱਕ ਭੇਟ ਕੀਤਾ ਗਿਆ। ਇਹ ਰਕਮ ਮਿਸ਼ਨ ਚੜ੍ਹਦੀ ਕਲਾ ਤਹਿਤ ਲੋਕ ਭਲਾਈ ਕਾਰਜਾਂ ਦੀ ਪ੍ਰਭਾਵਸ਼ਾਲੀ ਨੂੰ ਅੱਗੇ ਵਧਾਉਣ ਵਿੱਚ ਮਦਦ ਕਰੇਗੀ। ਵਿਧਾਇਕ ਜਿੰਪਾ ਨੇ ਇਸ ਯੋਗਦਾਨ ਨੂੰ ਸਮਾਜ ਪ੍ਰਤੀ ਸਮਰਪਣ ਅਤੇ ਜ਼ਿੰਮੇਵਾਰੀ ਦੀ ਇੱਕ ਉੱਤਮ ਉਦਾਹਰਣ ਦੱਸਿਆ। ਉਨ੍ਹਾਂ ਕਿਹਾ ਕਿ ਨਿੱਜੀ ਖੇਤਰ ਅਤੇ ਸਮਾਜਿਕ ਸੰਗਠਨਾਂ ਦੀ ਅਜਿਹੀ ਭਾਗੀਦਾਰੀ ਜ਼ਿਲ੍ਹੇ ਦੇ ਵਿਕਾਸ ਨੂੰ ਨਵੀਂ ਪ੍ਰੇਰਣਾ ਪ੍ਰਦਾਨ ਕਰਦੀ ਹੈ। ਉਨ੍ਹਾਂ ਊਸ਼ਾ ਮਾਰਟਿਨ ਕੰਪਨੀ ਦੇ ਪ੍ਰਤੀਨਿਧੀਆਂ ਜਤਿੰਦਰ ਵਾਲੀਆ, ਐਸ.ਕੇ. ਚੱਢਾ ਅਤੇ ਗਿਰੀਸ਼ ਵਾਲੀਆ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਸਮਰਥਨ ਲੋੜਵੰਦਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਵਿਧਾਇਕ ਜਿੰਪਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਨ ਪ੍ਰਤੀਨਿਧੀਆਂ ਦੇ ਸਾਂਝੇ ਯਤਨਾਂ ਨਾਲ ਮਿਸ਼ਨ ਚੜ੍ਹਦੀ ਕਲਾ ਲਗਾਤਾਰ ਬਿਹਤਰ ਨਤੀਜੇ ਦੇ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਇਸ ਮਿਸ਼ਨ ਨੂੰ ਹੋਰ ਵਧਾਇਆ ਜਾਵੇਗਾ। ਇਸ ਉੱਤਮ ਉਪਰਾਲੇ ਲਈ ਸਾਰੇ ਸਹਿਯੋਗੀਆਂ ਅਤੇ ਪ੍ਰਸ਼ਾਸਨਿਕ ਟੀਮ ਨੂੰ ਦਿਲੋਂ ਵਧਾਈ ਦਿੰਦੇ ਹੋਏ ਵਿਧਾਇਕ ਨੇ ਕਿਹਾ ਕਿ ਅਜਿਹੇ ਯਤਨ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਪ੍ਰੇਰਨਾਦਾਇਕ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਕੁਲਵਿੰਦਰ ਸਿੰਘ ਹੁੰਦਲ ਅਤੇ ਸੰਜੇ ਸ਼ਰਮਾ ਵੀ ਮੌਜੂਦ ਸਨ।