ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਜਰੂਰੀ : ਵਿਧਾਇਕ ਡਾ ਇਸ਼ਾਂਕ
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਾਸਤੇ ਖੇਡ ਸੱਭਿਆਚਾਰ ਦਾ ਪ੍ਰਫੁੱਲਿਤ ਕਰਨਾ ਜਰੂਰੀ: ਵਿਧਾਇਕ ਡਾ ਇਸ਼ਾਂਕ ਕੁਮਾਰ
Publish Date: Mon, 24 Nov 2025 03:20 PM (IST)
Updated Date: Mon, 24 Nov 2025 03:22 PM (IST)

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ: ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਰਾਹੀਂ ਪੰਜਾਬ ਰਾਜ ਵਿੱਚ ਉਸਾਰੇ ਜਾਣ ਵਾਲੇ 3000 ਖੇਡ ਮੈਦਾਨਾਂ ਦੀ ਉਸਾਰੀ ਦੇ ਕੰਮਾਂ ਵਿੱਚੋਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਤਰੁਨਪ੍ਰੀਤ ਸਿੰਘ ਸੌਂਦ ਦੀ ਯੋਗ ਕੈਬਨਿਟ ਮੰਤਰੀ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਜੀ ਦੀ ਗਤੀਸ਼ੀਲ ਅਗਵਾਈ ਸਦਕਾਪਿੰਡ ਪੱਟੀ ਦੇ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਵਲੋਂ ਆਪਣੇ ਕਰ ਕਮਲਾਂ ਨਾਲ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਕਾਰਜ ਕਰਨ ਵਾਸਤੇ ਬਚਨਬੱਧ ਹੈ ਤਾਂ ਜੋ ਪਿੰਡਾਂ ਨੂੰ ਵੀ ਸਾਫ ਸੁਥਰਾ ਰੱਖ ਕੇ ਸ਼ਹਿਰਾਂ ਵਰਗੀਆਂ ਸੁਵਿਧਾਵਾਂ ਦਿੱਤੀਆਂ ਜਾ ਸਕਣ। ਪਿੰਡ ਪੱਟੀ ਵਿੱਚ ਨੌਜਵਾਨਾਂ ਦੀ ਸ਼ਕਤੀ ਨੂੰ ਸਹੀ ਦਿਸ਼ਾ ਦੇਣ ਵਾਸਤੇ ਅਤੇ ਪਿੰਡ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁਲਤ ਕਰਨ ਵਾਸਤੇ ਪਿੰਡ ਪੱਟੀ ਵਿਖੇ ਅਧੁਨਿਕ ਕਿਸਮ ਦਾ ਖੇਡ ਸਟੇਡੀਅਮ ਬੁਨਾਉਣ ਵਾਸਤੇ ਅੱਜ ਨੀਂਹ ਪੱਥਰ ਰੱਖ ਕੇ ਆਰੰਭਤਾ ਕੀਤੀ ਗਈ ਹੈ। ਪਿੰਡ ਪੱਟੀ ਵਿੱਚ ਸ਼ਹਿਰਾਂ ਵਰਗਿਆਂ ਸਹੂਲਤਾਂ ਪ੍ਰਦਾਨ ਕਰਨ ਲਈ ਸੀਵਰੇਜ ਦਾ ਕੰਮ ਵੀ ਜੰਗੀ ਪੱਧਰ ਤੇ ਚੱਲ ਰਿਹਾ ਹੈ। ਇਸ ਮੌਕੇ ਪਿੰਡ ਪੱਟੀ ਦੇ ਸਰਪੰਚ ਸ਼ਿੰਦਰਪਾਲ ਨੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਉਸਾਰੂ ਨੀਤੀਆਂ ਤਹਿਤ ਪਿੰਡ ਵਿੱਚ ਜੰਗੀ ਪੱਧਰ ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਸਰਪੰਚ ਸਿੰਦਰਪਾਲ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਡਾਕਟਰ ਇਸਾਂਕ ਕੁਮਾਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਸਰਪੰਚ ਸ਼ਿੰਦਰਪਾਲ, ਬਲਵਿੰਦਰ ਸਿੰਘ ਪੰਚ , ਦਲਜੀਤ ਸਿੰਘ ਗਿੱਲ , ਪੰਚ ਸੋਹਣ ਲਾਲ ਪੰਚ, ਅਮਰਜੀਤ ਸਿੰਘ ਗਿੱਲ, ਨੰਬਰਦਾਰ ਸਤੀਸ਼ ਕੁਮਾਰ, ਨੰਬਰਦਾਰ ਮਨਜਿੰਦਰ ਸਿੰਘ , ਡਾਕਟਰ ਚੰਦਰ ਸ਼ੇਖਰ , ਦੀਦਾਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।