ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ : ਲੱਖੀ
ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਸਾਨੂੰ ਸੇਧ ਲੈਣੀ ਚਾਹੀਦੀ ਹੈ: ਲੱਖੀ ਗਿਲਜੀਆਂ, ਸਰਬਜੀਤ ਮੋਮੀ
Publish Date: Mon, 24 Nov 2025 03:27 PM (IST)
Updated Date: Mon, 24 Nov 2025 03:28 PM (IST)

ਤੇਜਿੰਦਰ ਸਿੰਘ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਨੌਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਕੌਮ ਦੇ ਮਹਾਨ ਸ਼ਹੀਦ ਭਾਈ ਸਤੀ ਦਾਸ ਜੀ ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਵਸ ਤੋਂ ਸਾਨੂੰ ਸਾਰਿਆਂ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਅਕਾਲੀ ਆਗੂ ਸਰਬਜੀਤ ਸਿੰਘ ਮੋਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਕਤ ਆਗੂਆਂ ਨੇ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਧਰਮ ਦੀ ਖਾਤਰ ਦਿੱਤੀ ਗਈ ਮਹਾਨ ਸ਼ਹਾਦਤ ਦੀ ਹੋਰ ਕਿਸੇ ਪਾਸੇ ਵੀ ਮਿਸਾਲ ਨਹੀਂ ਮਿਲਦੀ ਕਿਉਂਕਿ ਗੁਰੂ ਸਾਹਿਬ ਨੇ ਕਿਸੇ ਹੋਰ ਧਰਮ ਦੀ ਖਾਤਰ ਆਪਣੇ ਜੀਵਨ ਦਾ ਬਲਿਦਾਨ ਦਿੱਤਾ ਸੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲੱਖੀ ਗਿਲਜੀਆਂ ਅਤੇ ਸਰਬਜੀਤ ਸਿੰਘ ਮੋਮੀ ਨੇ ਹੋਰ ਕਿਹਾ ਕਿ ਸਾਨੂੰ ਇਨਾਂ ਸ਼ਹਾਦਤਾਂ ਨੂੰ ਆਪਣੇ ਮਨਾਂ ਵਿੱਚ ਵਸਾ ਕੇ ਉਹਨਾਂ ਲੋਕਾਂ ਨੂੰ ਵੀ ਗੁਰੂ ਸਾਹਿਬ ਵੱਲੋਂ ਦਿੱਤੀ ਗਈ ਸ਼ਹਾਦਤ ਤੋਂ ਜਾਣੂ ਕਰਵਾਉਂਦੇ ਹੋਏ ਕੌਮ ਦੇ ਮਹਾਨ ਇਤਿਹਾਸ ਨਾਲ ਜੋੜਨਾ ਚਾਹੀਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੋ 350 ਸਾਲਾ ਸ਼ਹੀਦੀ ਦਿਹਾੜਿਆਂ ਨੂੰ ਸਮਾਗਮ ਚੱਲ ਰਹੇ ਹਨ ਸਾਨੂੰ ਉਸ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਗੁਰੂ ਸਾਹਿਬ ਜੀ ਦੀ ਮਹਾਨ ਸ਼ਹਾਦਤ ਨੂੰ ਯਾਦ ਰੱਖਣਾ ਚਾਹੀਦਾ ਹੈ। ਇਸ ਤੋਂ ਇਲਾਵਾ ਜੋ ਸਾਡੇ ਇਲਾਕੇ ਵਿੱਚ ਵੀ ਸਮਾਗਮ ਚੱਲ ਰਹੇ ਹਨ ਉਹਨਾਂ ਵਿੱਚ ਵੀ ਵੱਧ ਤੋਂ ਵੱਧ ਤਨ, ਮਨ ਅਤੇ ਧਨ ਨਾਲ ਸੇਵਾਵਾਂ ਕਰਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ। ਇਸ ਮੌਕੇ ਉਕਤ ਆਗੂਆਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਅਹੁਦੇਦਾਰ ਤੇ ਵਰਕਰ ਵੀ ਹਾਜ਼ਰ ਸਨ।