2 ਕਰੋੜ ਦੀ ਨਵ-ਨਿਰਮਿਤ ਸੜਕ ਨਾਲ ਲੋਕਾਂ ਨੂੰ ਮਿਲੇਗੀ ਰਾਹਤ : ਡਾ. ਈਸ਼ਾਂਕ
2 ਕਰੋੜ ਦੀ ਨਵ-ਨਿਰਮਿਤ ਸੜਕ ਨਾਲ ਲੋਕਾਂ ਨੂੰ ਮਿਲੇਗੀ ਰਾਹਤ: ਡਾ. ਈਸ਼ਾਂਕ
Publish Date: Mon, 01 Dec 2025 04:06 PM (IST)
Updated Date: Mon, 01 Dec 2025 04:08 PM (IST)
ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ,
ਚੱਬੇਵਾਲ: ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦੇ ਹੋਏ, ਹਲਕੇ ਦੇ ਵਿਧਾਇਕ ਡਾ. ਈਸ਼ਾਂਕ ਕੁਮਾਰ ਨੇ ਬਸੀ ਕਲਾਂ ਤੋਂ ਬਠੁੱਲਾ ਤੱਕ ਬਣਾਈ ਗਈ ਨਵੀਂ ਸੜਕ ਦਾ ਉਦਘਾਟਨ ਕੀਤਾ। ਇਹ ਸੜਕ ਹੁਸ਼ਿਆਰਪੁਰ-ਗੜ੍ਹਸ਼ੰਕਰ ਰੋਡ ਨੂੰ ਬਿਛੋਹੀ ਰਾਹੀਂ ਬਸੀ ਜਮਾਲ ਖਾਂ ਨਾਲ ਜੋੜਦੀ ਹੈ, ਜਿਸ ਨਾਲ ਇਸ ਖੇਤਰ ਦੀ ਕਨੈਕਟਿਵਿਟੀ ਵਿੱਚ ਮਹੱਤਵਪੂਰਨ ਸੁਧਾਰ ਹੋਵੇਗਾ। ਇਹ ਸੜਕ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ। ਉਦਘਾਟਨ ਸਮਾਰੋਹ ਦੌਰਾਨ ਹਾਜ਼ਰ ਪਿੰਡ ਵਾਸੀਆਂ ਨੇ ਵਿਧਾਇਕ ਡਾ. ਈਸ਼ਾਂਕ ਕੁਮਾਰ ਦਾ ਧੰਨਵਾਦ ਕੀਤਾ ਅਤੇ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਉਨ੍ਹਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਵਿਧਾਇਕ ਡਾ. ਈਸ਼ਾਂਕ ਕੁਮਾਰ ਨੇ ਕਿਹਾ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ। ਇਸ ਸੜਕ ਦੇ ਬਣਨ ਨਾਲ ਨਾ ਸਿਰਫ਼ ਪਿੰਡ ਬਸੀ ਕਲਾਂ, ਬਠੁੱਲਾ, ਬੱਸੀ ਜਮਾਲ ਖਾਂ ਅਤੇ ਬਿਛੋਹੀ ਦੇ ਲੋਕਾਂ ਨੂੰ ਲਾਭ ਮਿਲੇਗਾ, ਸਗੋਂ ਨੇੜਲੇ ਇਲਾਕਿਆਂ ਵਿੱਚ ਆਵਾਜਾਈ ਵੀ ਆਸਾਨ ਹੋਵੇਗੀ। ਆਉਣ ਵਾਲੇ ਮਹੀਨਿਆਂ ਵਿੱਚ ਹੋਰ ਕਈ ਵਿਕਾਸ ਪਰੌਜੈਕਟਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ, ਜਿਸ ਨਾਲ ਪੂਰੇ ਹਲਕੇ ਨੂੰ ਸੰਪੂਰਨ ਰੂਪ ਵਿੱਚ ਵਿਕਸਿਤ ਕੀਤਾ ਜਾ ਸਕੇ।