ਸਕੂਲ ’ਚ ਸਾਲਾਨਾ ਇਨਾਮ ਵੰਡ ਸਮਾਗਮ ਸੰਪੰਨ
ਸਰ ਮਾਰਸ਼ਲ ਕਾਨਵੈਂਟ ਸਕੂਲ ਵਿਖੇ
Publish Date: Mon, 01 Dec 2025 04:09 PM (IST)
Updated Date: Mon, 01 Dec 2025 04:11 PM (IST)
ਤੇਜਿੰਦਰ ਸਿੰਘ, ਪੰਜਾਬੀ ਜਾਗਰਣ,
ਟਾਂਡਾ ਉੜਮੁੜ: ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਦਾ ਸਾਲਾਨਾ ਸਮਾਗਮ ਸਰ ਮਾਰਸ਼ਲ ਐਜੂਕੇਸ਼ਨਲ ਸੋਸਾਇਟੀ ਦੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਪ੍ਰਿੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਵਿੱਚ ਹੋਇਆ। ਇਸ ਸਮਾਗਮ ਵਿੱਚ ਟਾਂਡਾ ਉੜਮੁੜ ਤੋਂ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ, ਲੈਫਟੀਨੈਂਟ ਸਹਿਜਲਦੀਪ ਕੌਰ, ਸੰਦੀਪ ਸਿੰਘ ਸੀਕਰੀ, ਮਾਤਾ ਹਰਭਜਨ ਕੌਰ, ਬਲਵਿੰਦਰ ਕੌਰ ਮਾਰਸ਼ਲ, ਕੁਲਵੰਤ ਸਿੰਘ ਮਾਰਸ਼ਲ, ਨਰਿੰਦਰ ਸਿੰਘ ਸਰਪੰਚ ਨੈਣੋਵਾਲ ਵੈਦ, ਗੋਲਡੀ ਨਰਵਾਲ ਸਰਪੰਚ ਜੋੜਾ, ਬਰਿੰਦਰ ਬਾਲੀ, ਗੁਰਮੇਲ ਸਿੰਘ, ਨਰੇਸ਼ ਕੁਮਾਰ, ਸਤਨਾਮ ਸਿੰਘ ਢਿੱਲੋਂ ਮੁੱਖ ਮਹਿਮਾਨ ਦੇ ਰੂਪ ਵਿੱਚ ਸ਼ਾਮਲ ਹੋਏ। ਸਮਾਗਮ ਵਿੱਚ ਨਰਸਰੀ ਕਲਾਸ ਤੋਂ ਲੈ ਕੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ। ਧਾਰਮਿਕ ਗੀਤ ਨਾਲ ਸਮਾਗਮ ਦਾ ਆਗਾਜ਼ ਬੱਚਿਆਂ ਵਲੋਂ ਕੀਤਾ ਗਿਆ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ। ਨਾਟਕ, ਝੂਮਰ ਅਤੇ ਅਖ਼ੀਰ ਵਿੱਚ ਗਿੱਧੇ ਅਤੇ ਭੰਗੜੇ ਦੀ ਸ਼ਾਨਦਾਰ ਪੇਸ਼ਕਸ਼ ਨੇ ਸਮਾਗਮ ਨੂੰ ਚਾਰ ਚੰਨ ਲਗਾ ਦਿੱਤੇ।ਇਸ ਮੌਕੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨਾਂ ਵਲੋਂ ਸਿੱਖਿਆ ਦੇ ਪ੍ਰਸਾਰ ਵਿਚ ਸਰ ਮਾਰਸ਼ਲ ਸੰਸਥਾਵਾਂ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਸੋਧ ਭਰੀਆਂ ਗੱਲਾਂ ਨਾਲ ਨਿਵਾਜਿਆ ਅਤੇ ਪੜ੍ਹਾਈ ਵਿੱਚ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ 'ਤੇ ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਦੇ ਪ੍ਰਿੰਸੀਪਲ ਰਮਨਦੀਪ ਸਿੰਘ ਅਤੇ ਸਮੂਹ ਸਟਾਫ਼ ਮੈਂਬਰ, ਸਰ ਮਾਰਸ਼ਲ ਸਕੂਲ ਬੈਂਸ ਅਵਾਨ ਦੇ ਪ੍ਰਿੰਸੀਪਲ ਗਾਇਤਰੀ ਅਤੇ ਸਮੂਹ ਸਟਾਫ਼ ਮੈਂਬਰ, ਸਰ ਮਾਰਸ਼ਲ ਕਾਨਵੈਂਟ ਸਕੂਲ ਵੈਦ ਦੇ ਵਾਈਸ ਪ੍ਰਿੰਸੀਪਲ ਸਰਬਜੀਤ ਕੌਰ, ਅਧਿਆਪਕ ਮਨਦੀਪ ਸਿੰਘ, ਸੁਖਲਿੰਦਰਪਾਲ ਸਿੰਘ, ਦਲਜੀਤ ਕੌਰ, ਇੰਦੂ, ਕਿਰਨਦੀਪ ਕੌਰ, ਸਿਮਰਪ੍ਰੀਤ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਮੋਨਿਕਾ, ਨੀਲਮਾ ਦੇਵੀ, ਬਬੀਤਾ, ਰਾਜਪ੍ਰੀਤ ਕੌਰ, ਇੰਦਰਵੀਰ ਕੌਰ, ਸੰਦੀਪ ਕੌਰ, ਰਾਜਦੀਪ ਕੌਰ, ਨਵਨੀਤ ਕੌਰ, ਪਰਮਦੀਪ ਕੌਰ, ਅਕਰਸ਼ਦੀਪ ਕੌਰ, ਰਮਨਦੀਪ ਕੌਰ ਆਦਿ ਮੌਜੂਦ ਸਨ।