ਖ਼ਾਲਸਾ ਕਾਲਜ 'ਰਾਸ਼ਟਰੀ ਸੰਵਿਧਾਨ ਦਿਵਸ' ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ
ਖ਼ਾਲਸਾ ਕਾਲਜ 'ਰਾਸ਼ਟਰੀ ਸੰਵਿਧਾਨ ਦਿਵਸ' ਮੌਕੇ ਵਿਸ਼ੇਸ਼ ਲੈਕਚਰ ਦਾ ਆਯੋਜਨ
Publish Date: Fri, 05 Dec 2025 04:11 PM (IST)
Updated Date: Fri, 05 Dec 2025 04:15 PM (IST)

ਗੜਦੀਵਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਰਾਜਨੀਤੀ ਸ਼ਾਸਤਰ ਅਤੇ ਅਰਥ ਸ਼ਾਸਤਰ ਵਿਭਾਗ ਨੇ ਆਪਸੀ ਸਹਿਯੋਗ ਨਾਲ 'ਰਾਸ਼ਟਰੀ ਸੰਵਿਧਾਨ ਦਿਵਸ' ਮਨਾਇਆ। ਇਸ ਮੌਕੇ ਜਗਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਸੰਵਿਧਾਨ ਨਾ ਸਿਰਫ਼ ਦੇਸ਼ ਦਾ ਸਰਵ ਉੱਚ ਕਾਨੂੰਨੀ ਦਸਤਾਵੇਜ਼ ਹੈ, ਸਗੋਂ ਨਾਗਰਿਕਾਂ ਦੇ ਅਧਿਕਾਰਾਂ, ਫਰਜ਼ਾਂ ਅਤੇ ਸੁਤੰਤਰਤਾ ਦਾ ਰਖਵਾਲਾ ਵੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਵਿਧਾਨਕ ਮੁੱਲਾਂ, ਨਿਆਂ, ਸਮਾਨਤਾ, ਸੁਤੰਤਰਤਾ, ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਦੀ ਮਹੱਤਤਾ ਨੂੰ ਸਮਝਣ ਅਤੇ ਆਪਣੇ ਜੀਵਨ ਵਿੱਚ ਅਮਲ ਕਰਨ ਲਈ ਪ੍ਰੇਰਿਤ ਕੀਤਾ। ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਆਪਣੇ ਦੇਸ਼ ਦੇ ਸੰਵਿਧਾਨ ਨਾਲ ਸੰਬੰਧਿਤ ਜਾਗਰੂਕਤਾ ਪੈਦਾ ਕਰਨਾ ਅਤੇ ਦੇਸ਼ ਦੀ ਤਰੱਕੀ ਵਿੱਚ ਇਸ ਦੀ ਭੂਮਿਕਾ ਬਾਰੇ ਸੁਨੇਹਾ ਦੇਣਾ ਸੀ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਲੈਕਚਰਾਂ ਨਾਲ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਅਤੇ ਰਾਸ਼ਟਰੀ ਚੇਤਨਾ ਵਧਦੀ ਹੈ। ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਨਾਲ ਸੰਵਾਦ ਸੈਸ਼ਨ ਵੀ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਨੇ ਸੰਵਿਧਾਨ ਨਾਲ ਜੁੜੇ ਵੱਖ-ਵੱਖ ਪ੍ਰਸ਼ਨਾਂ ਦੇ ਉੱਤਰ ਪ੍ਰਾਪਤ ਕੀਤੇ। ਇਸ ਮੌਕੇ ਰਾਜਨੀਤੀ ਵਿਭਾਗ ਤੋਂ ਡਾ. ਅਰਚਨਾ, ਅਰਥਸ਼ਾਸਤਰ ਵਿਭਾਗ ਤੋਂ ਮੈਡਮ ਜਸਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।