ਵਿਧਾਇਕ ਰਾਜਾ ਨੇ ਕੀਤਾ ਲੱਖਾਂ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ
ਵਿਧਾਇਕ ਰਾਜਾ ਨੇ ਕੀਤਾ ਲੱਖਾਂ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ
Publish Date: Fri, 05 Dec 2025 04:12 PM (IST)
Updated Date: Fri, 05 Dec 2025 04:15 PM (IST)

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਹਲਕਾ ਉੜਮੁੜ ਟਾਂਡਾ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਟਾਂਡਾ ਸ਼ਹਿਰ ਵਿਚ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਵੀ ਕੋਈ ਕਮੀਂ ਪੇਸ਼ੀ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਬਿਜਲੀ ਘਰ ਰੋਡ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕਰਦੇ ਹੋਏ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਹਰੀਕ੍ਰਿਸ਼ਨ ਸੈਣੀ ਵੀ ਹਾਜ਼ਰ ਸਨ। ਆਪ ਆਗੂ ਸੋਨੂੰ ਖੰਨਾ ਤੇ ਯੂਥ ਵਿੰਗ ਦੇ ਟਾਂਡਾ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਦੀ ਅਗਵਾਈ ਵਿੱਚ ਇਹ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮੁਹੱਲਾ ਵਾਸੀਆਂ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਵਿਧਾਇਕ ਰਾਜਾ ਗਿੱਲ ਨੇ ਦੱਸਿਆ ਕਿ 49 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਹ ਸੜਕ ਆਰਸੀਐਮ ਨਾਲ ਤਿਆਰ ਕੀਤੀ ਜਾਵੇਗੀ ਤੇ ਬਹੁਤ ਜਲਦ ਇਸ ਸੜਕ ਦੇ ਕੰਮ ਨੂੰ ਮੁਕੰਮਲ ਕਰ ਦਿੱਤਾ ਜਾਵੇਗਾ। ਇਸ ਸੜਕ ਦੀ ਠੇਕੇਦਾਰ ਵਲੋਂ ਕਰੀਬ ਪੰਜ ਸਾਲ ਦੀ ਗਰੰਟੀ ਦਿੱਤੀ ਹੈ। ਵਾਰਡ ਨੰਬਰ 5 ਦੇ ਵਾਸੀਆਂ ਤੇ ਸ਼ਹਿਰ ਵਾਸੀਆਂ ਵਲੋਂ ਬੜੇ ਲੰਮੇ ਸਮੇਂ ਤੋਂ ਇਸ ਸੜਕ ਨੂੰ ਦੁਬਾਰਾ ਬਣਾਉਣ ਲਈ ਕਿਹਾ ਜਾ ਰਿਹਾ ਸੀ ਕਿਉਂਕਿ ਇਹ ਸੜਕ ਕਾਫ਼ੀ ਲੰਮੇ ਅਰਸੇ ਤੋਂ ਖ਼ਸਤਾ ਹਾਲਤ ਵਿੱਚ ਸੀ ਤੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਟਾਂਡਾ ਸ਼ਹਿਰ ਨੂੰ ਵਧੀਆ ਤੇ ਸੁੰਦਰ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਕੌਂਸਲਰ ਸੁਮਨ ਖੋਸਲਾ, ਐਮੀ ਨਗਰ ਕੌਂਸਲ ਟਾਂਡਾ ਕੁਲਦੀਪ ਸਿੰਘ, ਲਾਲੀ ਭਾਟੀਆ, ਸੁਰਿੰਦਰ ਭਾਟੀਆ, ਪ੍ਰੀਤਮ ਸਿੰਘ, ਡਾਕਟਰ ਦਲਜੀਤ ਸਿੰਘ, ਪ੍ਰੀਤਮ ਸਿੰਘ, ਦੀਪਾ, ਹਰਵਿੰਦਰ ਕਲੋਨੀ, ਲਾਡੀ, ਮਲੂਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਹੱਲਾ ਵਾਸੀ ਹਾਜ਼ਰ ਸਨ।