ਦਸ਼ਮੇਸ਼ ਨਗਰ ਟਾਂਡਾ ਵਿਖੇ ਕਰਵਾਇਆ ਗੁਰਮਤਿ ਸਮਾਗਮ
ਦਸ਼ਮੇਸ਼ ਨਗਰ ਟਾਂਡਾ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ
Publish Date: Fri, 05 Dec 2025 04:14 PM (IST)
Updated Date: Fri, 05 Dec 2025 04:15 PM (IST)

ਤੇਜਿੰਦਰ ਸਿੰਘ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਟਾਂਡਾ ਵਲੋਂ ਚਲਾਈ ਜਾ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਚਮਕੌਰ ਸਾਹਿਬ ਅਤੇ ਸਰਹੰਦ ਵਿਖੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਹੋਰ ਅਨੇਕਾਂ ਸ਼ਹੀਦ ਸਿੰਘਾ ਦੀ ਯਾਦ ਵਿਚ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਭਵਨ ਦਸ਼ਮੇਸ਼ ਨਗਰ ਟਾਂਡਾ ਵਿਖੇ ਰਾਤ ਦਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਬੀਬੀ ਜਤਿੰਦਰ ਕੌਰ ਆਨੰਦਪੁਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਦੁਆਰਾ ਗੁਰਬਾਣੀ ਕੀਰਤਨ ਅਤੇ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਰਵੀ ਨੇ ਆਈਆਂ ਹੋਈਆਂ ਸੰਗਤਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਸੁਸਾਇਟੀ ਦੇ ਅਗਲੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਜਨਵਰੀ ਅਤੇ ਫਰਵਰੀ ਵਿਚ ਗੁਰਬਾਣੀ ਕੰਠ, ਕੀਰਤਨ ਅਤੇ ਧਾਰਮਿਕ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿਚ ਵੱਡੇ ਇਨਾਮ ਰੱਖੇ ਗਏ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਦੀਸ਼ ਕੁਮਾਰ ਅਤੇ ਹੋਰਨਾਂ ਮੈਂਬਰਾਂ ਵੱਲੋਂ ਸੁਸਾਇਟੀ ਦੇ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰੋ. ਸੁਖਵਿੰਦਰ ਸਿੰਘ ਸਾਗਰ ਆਨੰਦਪੁਰ ਸਾਹਿਬ, ਸੁਸਾਇਟੀ ਦੇ ਸਰਪ੍ਰਸਤ ਸ਼ਰਧਾ ਸਿੰਘ, ਐਡਵੋਕੇਟ ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਮਨਦੀਪ ਦੀਪਾ, ਜਸਵੀਰ ਸਿੰਘ, ਨੀਰਜ਼ ਕੁਮਾਰ, ਜਸਪਾਲ ਰਾਏ, ਸੋਮ ਪ੍ਰਕਾਸ਼, ਜਸਵਿੰਦਰ ਲਾਲ ਸੰਧੂ, ਵਿਨੋਦ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।