ਗੁ: ਹਰੀਆਂ ਵੇਲਾਂ ਤੋਂ ਵਿਸ਼ਾਲ ਨਗਰ ਕੀਰਤਨ ਅੱਜ
ਗੁ: ਹਰੀਆਂ ਵੇਲਾਂ ਤੋਂ ਵਿਸ਼ਾਲ ਨਗਰ ਕੀਰਤਨ ਅੱਜ
Publish Date: Wed, 28 Jan 2026 05:43 PM (IST)
Updated Date: Wed, 28 Jan 2026 05:46 PM (IST)
ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵੱਲੋਂ ਜਥੇਬੰਦੀ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਦੇਖ ਰੇਖ ਵਿੱਚ ਸੱਤਵੇਂ ਪਾਤਿਸ਼ਾਹ ਧੰਨ ਧੰਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਹਰਿ ਰਾਇ ਸਾਹਿਬ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 29 ਜਨਵਰੀ ਦਿਨ ਵੀਰਵਾਰ ਨੂੰ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਤੋਂ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ 29 ਜਨਵਰੀ ਸਵੇਰੇ 9 ਵਜੇ ਗੁਰਦੁਆਰਾ ਹਰੀਆਂ ਵੇਲਾਂ ਤੋਂ ਆਰੰਭ ਹੋ ਕੇ ਪਿੰਡ ਚੱਗਰਾਂ, ਬੋਹਣ, ਪੱਟੀ, ਬਜਰਾਵਰ, ਕਸਬਾ ਚੱਬੇਵਾਲ, ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਚੱਬੇਵਾਲ, ਮਹਿਨਾ, ਜੱਟਪੁਰ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਆ ਕੇ ਸਮਾਪਤ ਹੋਵੇਗਾ। ਗੁਰਮਤਿ ਸਮਾਗਮ 31 ਜਨਵਰੀ ਨੂੰ ਕਰਵਾਇਆ ਜਾਵੇਗਾ।