ਇੰਟਰਨੈਸ਼ਨਲ ਮਹਾਨ ਕੀਰਤਨ ਦਰਬਾਰ ਅੱਜ
ਜੱਲੋਵਾਲ ਖਨੂਰ ਵਿਖੇ ਇੰਟਰਨੈਸ਼ਨਲ ਮਹਾਨ ਕੀਰਤਨ ਦਰਬਾਰ ਅੱਜ
Publish Date: Fri, 20 Feb 2026 06:50 PM (IST)
Updated Date: Sat, 21 Feb 2026 04:10 AM (IST)

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਸਾਹਿਬ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਦੂਸਰਾ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 21 ਫਰਵਰੀ ਦਿਨ ਸ਼ਨੀਵਾਰ ਨੂੰ ਦੁਪਹਿਰ 12 ਵਜੇ ਤੋਂ ਰਾਤ 9 ਵਜੇ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਲੋਵਾਲ ਖਨੂਰ ਦੀ ਗਰਾਊਂਡ ਚ ਕਰਵਾਇਆ ਜਾ ਰਿਹਾ ਹੈ। ਇਸ ’ਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲੇ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ, ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਤਰਨਾ ਦਲ, ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ, ਭਾਈ ਗਗਨਦੀਪ ਸਿੰਘ ਸ੍ਰੀ ਗੰਗਾਨਗਰ ਵਾਲੇ, ਬੀਬੀ ਦਲੇਰ ਕੌਰ ਖ਼ਾਲਸਾ ਇਟਰਨੈਸ਼ਨਲ ਢਾਡੀ ਜਥਾ, ਭਾਈ ਇਕਬਾਲ ਸਿੰਘ ਹੁਸ਼ਿਆਰਪੁਰ ਵਾਲੇ, ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਹੈਡ ਗ੍ਰੰਥੀ ਸ੍ਰੀ ਫ਼ਤਹਿਗੜ੍ਹ ਵਾਲੇ ਸੰਗਤਾਂ ਨੂੰ ਢਾਡੀ ਵਾਰਾਂ ਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕਰਨਗੇ। ਬਾਬਾ ਫ਼ਤਹਿ ਸਿੰਘ ਜੀ ਵੈੱਲਫੇਅਰ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਾਇਆ ਜਾਵੇਗਾ। ਇਸ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਵਿੱਚ ਸ਼ਾਮਿਲ ਹੋਣ ਵਾਸਤੇ ਦੇਸ਼ ਵਿਦੇਸ਼ ਅਤੇ ਇਲਾਕੇ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।