'ਸਵੱਛਤਾ' ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ
ਭਾਖੜਾ ਬਿਆਸ ਪ੍ਰਬੰਧ ਬੋਰਡ ਤਲਵਾੜਾ ਵੱਲੋਂ 'ਸਵੱਛਤਾ' ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ
Publish Date: Fri, 20 Feb 2026 08:03 PM (IST)
Updated Date: Sat, 21 Feb 2026 04:13 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਭਾਖੜਾ ਬਿਆਸ ਪ੍ਰਬੰਧ ਬੋਰਡ ਤਲਵਾੜਾ ਵੱਲੋਂ ਸਵੱਛ ਭਾਰਤ ਮਿਸ਼ਨ ਦੇ ਤਹਿਤ ਸਵੱਛਤਾ ਵਿਸ਼ੇ ‘ਤੇ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦਾ ਉਦਘਾਟਨ ਡਿਪਟੀ ਚੀਫ ਇੰਜੀਨੀਅਰ ਵਿਮਲ ਕੁਮਾਰ ਮੀਨਾ ਵੱਲੋਂ ਦੀਪ ਪ੍ਰਜਵਲਿਤ ਕਰਕੇ ਕੀਤਾ ਗਿਆ। ਇਸ ਮੌਕੇ ਨਿਗਰਾਨ ਇੰਜੀਨੀਅਰ ਮਨਵੀਨ ਚੌਧਰੀ, ਕਾਰਜਕਾਰੀ ਇੰਜੀਨੀਅਰ ਗੌਰਵ ਲਾਂਬਾ ਅਤੇ ਸੰਜੇ ਡਢੀਚ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਮੁੱਖ ਮਹਿਮਾਨ ਵਿਮਲ ਕੁਮਾਰ ਮੀਨਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਵੱਛ ਭਾਰਤ ਅਭਿਆਨ ਦੀ ਸਫਲਤਾ ਲਈ ਪ੍ਰਸ਼ਾਸਨਿਕ ਅਤੇ ਸਮਾਜਿਕ ਪੱਧਰ ‘ਤੇ ਉਪਲਬਧ ਸਰੋਤਾਂ ਦਾ ਸੁਚੱਜਾ ਉਪਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਸਫਾਈ ਦੀ ਸ਼ੁਰੂਆਤ ਹਰ ਵਿਅਕਤੀ ਨੂੰ ਆਪਣੇ ਆਪ ਤੋਂ ਕਰਨੀ ਚਾਹੀਦੀ ਹੈ। ਕਚਰੇ ਦਾ ਸਹੀ ਨਿਪਟਾਰਾ, ਡਸਟਬਿਨ ਦੀ ਵਰਤੋਂ ਅਤੇ ਸੋਚ ਵਿੱਚ ਬਦਲਾਅ ਲਿਆਉਣਾ ਲਾਜ਼ਮੀ ਹੈ। ਉਨ੍ਹਾਂ ਨੇ ਸਭ ਨੂੰ ਆਪਣੀ ਕਾਲੋਨੀ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਸਾਫ਼ ਰੱਖਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਸੈਮੀਨਾਰ ਦੌਰਾਨ ਟਾਊਨਸ਼ਿਪਾਂ ਵਿੱਚ ਚੱਲ ਰਹੀਆਂ ਸਵੱਛਤਾ ਗਤੀਵਿਧੀਆਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ ਗਈ। ਇੰਜੀਨੀਅਰ ਧੀਰਜ ਕੁਮਾਰ ਨੇ ਸਵੱਛਤਾ ਅਭਿਆਨ ਦੇ ਇਤਿਹਾਸ, ਉਦੇਸ਼ ਅਤੇ ਮਹੱਤਵ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਵਿਅਕਤੀਗਤ ਸਫਾਈ, ਪਲਾਸਟਿਕ ਪ੍ਰਦੂਸ਼ਣ ਰੋਕਥਾਮ, ਇਕ-ਵਾਰ ਵਰਤੇ ਜਾਣ ਵਾਲੇ ਪਲਾਸਟਿਕ ਤੋਂ ਇਨਕਾਰ, ਜਲ ਅਤੇ ਹਵਾ ਸਵੱਛਤਾ ਸਬੰਧੀ ਮੁੱਦਿਆਂ ‘ਤੇ ਰੋਸ਼ਨੀ ਪਾਈ। ਇੰਜੀਨੀਅਰ ਗੁਲਸ਼ਨ ਕੁਮਾਰ ਨੇ ਘਰੇਲੂ ਅਤੇ ਸਮੁਦਾਇਕ ਸਵੱਛਤਾ, ਸਿੱਖਿਆ ਸੰਸਥਾਵਾਂ ਵਿੱਚ ਸਫਾਈ ਅਤੇ ਕਚਰਾ ਪ੍ਰਬੰਧਨ ਬਾਰੇ ਵਿਚਾਰ ਪ੍ਰਗਟ ਕੀਤੇ। ਇੰਜੀਨੀਅਰ ਜੇ.ਐਸ. ਗਿੱਲ ਨੇ ਸਵੱਛਤਾ ਅਭਿਆਨ ਅੱਗੇ ਆ ਰਹੀਆਂ ਚੁਣੌਤੀਆਂ ਬਾਰੇ ਜਾਣਕਾਰੀ ਦਿੱਤੀ, ਜਦਕਿ ਇੰਜੀਨੀਅਰ ਧਰਮਿੰਦਰ ਸਿੰਘ ਨੇ ਕਿਹਾ ਕਿ ਹਰ ਧਰਮ ਸਫਾਈ ਅਤੇ ਪਵਿੱਤਰਤਾ ਦਾ ਸੰਦੇਸ਼ ਦਿੰਦਾ ਹੈ। ਸ਼ਿਵ ਕੁਮਾਰ ਨੇ ਸਮੂਹਿਕ ਭਾਗੀਦਾਰੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਮੰਡਲ ਅਧਿਕਾਰੀ ਗੋਪਾਲ ਸਿੰਘ, ਹਰਪ੍ਰੀਤ ਸਿੰਘ, ਸ਼ਿਵਮ ਗਰਗ, ਜੂਨੀਅਰ ਇੰਜੀਨੀਅਰ ਉਮਰਾਓ ਸਿੰਘ, ਰਵਿੰਦਰ ਸਿੰਘ ਅਤੇ ਬਲਜੀਤ ਸਿੰਘ ਸਮੇਤ ਹੋਰ ਕਰਮਚਾਰੀ ਵੀ ਮੌਜੂਦ ਸਨ। ਅੰਤ ਵਿੱਚ ਸਾਰੇ ਹਾਜ਼ਰੀਨਾਂ ਨੇ ਸਵੱਛਤਾ ਅਭਿਆਨ ਨੂੰ ਸਫਲ ਬਣਾਉਣ ਲਈ ਸਮੂਹਿਕ ਯਤਨ ਕਰਨ ਦਾ ਸੰਕਲਪ ਲਿਆ।