ਹੁੱਲੜਬਾਜ਼ੀ ਕਰਨ ਵਾਲਿਆਂ ਦੇ ਕੱਟੇ ਚਲਾਨ
ਥਾਣਾ ਹਰਿਆਣਾ ਪੁਲਿਸ ਨੇ ਹੋਲੇ ਮੁਹੱਲੇ ਦੇ ਪਵਿੱਤਰ ਤਿਉਹਾਰ ਤੇ ਹੁਲੜਬਾਜ਼ੀ ਕਰਨ ਵਾਲਿਆਂ ਦੇ ਕੱਟੇ ਚਲਾਨ
Publish Date: Thu, 05 Mar 2026 07:38 PM (IST)
Updated Date: Fri, 06 Mar 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹਰਿਆਣਾ: ਥਾਣਾ ਹਰਿਆਣਾ ਦੀ ਪੁਲਿਸ ਵੱਲੋਂ ਹੋਲੇ-ਮਹੱਲੇ ਦੇ ਪਵਿੱਤਰ ਤਿਉਹਾਰ ਮੌਕੇ ਦੋ ਪਹੀਆ ਵਾਹਨਾਂ ਤੇ ਹੁੱਲੜਬਾਜ਼ੀ ਕਰਨ ਵਾਲੇ ਵਿਅਕਤੀਆਂ ਦੇ ਥਾਣਾ ਹਰਿਆਣਾ ਦੇ ਐੱਸਐੱਚਓ ਕਿਰਨ ਸਿੰਘ ਵੱਲੋਂ ਚਲਾਨ ਕੱਟੇ ਗਏ। ਇਸ ਮੌਕੇ ਉਨਾਂ ਕਿਹਾ ਕਿਹੋਲਾ ਮਹੱਲਾ ਜੋ ਕਿ ਸਿੱਖਾਂ ਦਾ ਇੱਕ ਪਵਿੱਤਰ ਤਿਉਹਾਰ ਮੰਨਿਆ ਜਾਂਦਾ ਹੈ। ਹੋਲੇ ਮਹੱਲੇ ’ਤੇ ਪੰਜਾਬ ਅਤੇ ਹੋਰ ਰਾਜਾਂ ਤੋਂ ਕਾਫੀ ਸੰਗਤਾਂ ਸ੍ਰੀ ਆਨੰਦਪੁਰ ਸਾਹਿਬ ਜਾਂਦੀਆਂ ਹਨ ਅਤੇ ਕੁੱਝ ਨੌਜਵਾਨ ਵੱਲੋਂ ਇਸ ਤਿਉਹਾਰ ’ਤੇ ਮੋਟਰਸਾਈਕਲਾਂ ਦੇ ਸਲਾਂਸਰ ਖੋਲ੍ਹ ਕੇ ਤੇ ਇੱਕ ਮੋਟਰਸਾਈਕਲ ’ਤੇ ਤਿੰਨ ਤੋਂ ਚਾਰ ਵਿਅਕਤੀ ਸਵਾਰ ਹੋ ਕੇ ਮੋਟਰਸਾਈਕਲਾਂ ਦੇ ਪਟਾਕੇ ਚਲਾ ਕੇ ਮੇਲੇ ’ਚ ਜਾ ਰਹੀ ਬਾਕੀ ਸੰਗਤ ਨੂੰ ਵੀ ਪਰੇਸ਼ਾਨ ਕਰਦੇ ਹਨ ਤੇ ਨੌਜਵਾਨਾਂ ਦੀ ਹੁੱਲੜਬਾਜ਼ੀ ਕਾਰਨ ਕਿਸੇ ਸਮੇਂ ਵੀ ਕੋਈ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ, ਜਿਸ ਦੇ ਮੱਦੇਨਜ਼ਰ ਥਾਣਾ ਹਰਿਆਣਾ ਦੇ ਬਾਹਰ ਉਨ੍ਹਾਂ ਵੱਲੋਂ ਨਾਕਾ ਲਗਾ ਕੇ ਅਜਿਹੇ ਹੁੱਲੜਬਾਜ਼ਾਂ ਖਿਲਾਫ ਕਾਰਵਾਈ ਕਰਦਿਆਂ ਉਹਨਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ’ਤੇ ਅਜਿਹੀ ਹੁੱਲੜਬਾਜ਼ੀ ਤੋਂ ਦੂਰ ਰਹਿਣ ਨਹੀਂ ਤਾਂ ਪੁਲਿਸ ਆਉਣ ਵਾਲੇ ਦਿਨਾਂ ’ਚ ਵੀ ਅਜਿਹੀ ਕਾਰਵਾਈ ਲਗਾਤਾਰ ਕਰਦੀ ਰਹੇ।