ਸਾਈਬਰ ਜਾਗਰੂਕਤਾ ਦਿਵਸ ਸਬੰਧੀ ਵਿਸ਼ੇਸ਼ ਲੈਕਚਰ
ਸਾਈਬਰ ਜਾਗਰੂਕਤਾ ਦਿਵਸ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ
Publish Date: Fri, 06 Mar 2026 05:43 PM (IST)
Updated Date: Sat, 07 Mar 2026 04:06 AM (IST)

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਵਿਭਾਗ ਦੇ ਬਾਈਟ ਬਸਟਰ ਕਲੱਬ ਵੱਲੋਂ ਆਈਕਿਊਏਸੀ ਤੇ ਆਈਆਈਸੀ ਦੇ ਸਹਿਯੋਗ ਨਾਲ ਸਾਈਬਰ ਜਾਗਰੂਕਤਾ ਦਿਵਸ ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਕੰਪਿਊਟਰ ਵਿਭਾਗ ਦੇ ਮੁਖੀ ਕਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਸਾਈਬਰ ਸੁੱਰਖਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਅੰਜਲੀ (ਬੀਸੀਏ, ਸਮੈਸਟਰ-ਚੌਥਾ) ਨੇ ਸਾਈਬਰ ਹਾਈਜ਼ੀਨ ਬਾਰੇ ਵਿਦਿਆਰਥੀਆਂ ਨੂੰ ਵੱਖ-ਵੱਖ ਦ੍ਰਿਸ਼ਾਂ ਰਾਹੀਂ ਸਾਈਬਰ ਅਪਰਾਧਾਂ ਤੋਂ ਸੁਚੇਤ ਰਹਿਣ ਬਾਰੇ ਜਾਣਕਾਰੀ ਦਿੱਤੀ। ਕੰਪਿਊਟਰ ਵਿਭਾਗ ਦੇ ਜਸਲੀਨ ਕੌਰ ਨੇ ਡਾਟਾਫੇਕ ਬਾਰੇ ਵਿਦਿਆਰਥੀਆਂ ਨੂੰ ਸੁਚੇਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਨੇ ਕੰਪਿਊਟਰ ਵਿਭਾਗ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਕਾਰਜਕ੍ਰਮ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਨਾਲ ਸੰਬੰਧਤ ਮੁੱਦਿਆਂ ਨਾਲ ਜੋੜਦੇ ਹਨ ਅਤੇ ਉਨ੍ਹਾਂ ਵਿੱਚ ਜਾਗਰੂਕਤਾ ਪੈਦਾ ਕਰਦੇ ਹਨ, ਜੋ ਉਨ੍ਹਾਂ ਨੂੰ ਭਵਿੱਖ ਲਈ ਜ਼ਿੰਮੇਵਾਰ ਨਾਗਰਿਕ ਬਣਾਉਣ ਵਿੱਚ ਸਹਾਇਕ ਸਾਬਤ ਹੁੰਦੇ ਹਨ। ਇਸ ਮੌਕੇ ਕੰਪਿਊਟਰ ਵਿਭਾਗ ਦੇ ਮੁਖੀ ਕਮਲਜੀਤ ਕੌਰ, ਪਵਿੱਤਰਜੀਤ ਕੌਰ, ਜੋਤੀ, ਮਨਦੀਪ ਕੌਰ, ਜਸਲੀਨ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।