ਯੂਨੀਅਨ ਵੱਲੋਂ ਹੁਸ਼ਿਆਰਪੁਰ ਡਿਪੋ ’ਤੇ ਜ਼ੋਰਦਾਰ ਰੋਸ ਮੁਜ਼ਾਹਰਾ
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ
Publish Date: Fri, 06 Mar 2026 08:24 PM (IST)
Updated Date: Sat, 07 Mar 2026 04:15 AM (IST)
9 ਮਾਰਚ ਤੋਂ ਭੁੱਖ ਹੜਤਾਲ ਦੀ ਦਿੱਤੀ ਚਿਤਾਵਨੀ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਸ਼ੁੱਕਰਵਾਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਵਰਕਸ਼ਾਪ ਹੁਸ਼ਿਆਰਪੁਰ ਵਿੱਚ ਗੇਟ ਰੈਲੀ ਕੀਤੀ ਗਈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਨਿੱਜੀ ਬੱਸਾਂ ਨੂੰ ਸ਼ਾਮਲ ਕਰਨਾ ਸਰਕਾਰੀ ਆਵਾਜਾਈ ਪ੍ਰਣਾਲੀ ਨੂੰ ਕਮਜ਼ੋਰ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਆਪਣੇ ਸਾਥੀਆਂ ਦੀ ਰਿਹਾਈ ਦੀ ਮੰਗ ਵੀ ਉਠਾਈ ਹੈ। ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਦੇ ਡਿਪੋਆਂ ਵਿੱਚ ਗੇਟ ਰੈਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 9 ਮਾਰਚ ਤੋਂ ਪੰਜਾਬ ਦੇ 27 ਡਿਪੋਆਂ ਵਿੱਚ ਪੜਾਅਵਾਰ ਤਰੀਕੇ ਨਾਲ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਆਊਟਸੋਰਸ ਅਤੇ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਕਿਲੋਮੀਟਰ ਸਕੀਮ ਹੇਠ ਚੱਲ ਰਹੀਆਂ ਨਿੱਜੀ ਬੱਸਾਂ ਨੂੰ ਰੱਦ ਕੀਤਾ ਜਾਵੇ।