ਭੁੱਲੇਵਾਲ ਰਾਠਾਂ ਦੀ ਵਾਪਸੀ ਨਾਲ ਅਕਾਲੀ ਦਲ ਮਜ਼ਬੂਤ ਹੋਵੇਗਾ
ਭੁੱਲੇਵਾਲ ਰਾਠਾਂ ਦੀ ਵਾਪਸੀ ਨਾਲ ਹਲਕੇ ਵਿੱਚ ਅਕਾਲੀ ਦਲ ਮਜਬੂਤ ਹੋਵੇਗਾ: ਭਾਤਪੁਰੀ
Publish Date: Sat, 07 Mar 2026 08:24 PM (IST)
Updated Date: Sun, 08 Mar 2026 04:18 AM (IST)
ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜ੍ਹਸ਼ੰਕਰ: 9 ਮਾਰਚ ਨੂੰ ਸਾਬਕਾ ਵਿਧਾਇਕ ਸ਼੍ਰੋਮਣੀ ਅਕਾਲੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਹੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਵਾਉਣਗੇ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਹਰਜੀਤ ਸਿੰਘ ਭਾਤਪੁਰੀ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਰਾਠਾਂ ਦੀ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਬਹੁਤ ਖੁਸ਼ ਹਨ ਅਤੇ ਉਨਾਂ ਨੂੰ ਗੜ੍ਹਸ਼ੰਕਰ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਜਾਪ ਰਹੀ ਹੈ। ਉਨ੍ਹਾਂ ਕਿਹਾ ਕਿ ਦਾਣਾ ਮੰਡੀ ਪੱਦੀ ਸੂਰਾ ਸਿੰਘ ਸੈਲਾ ਖੁਰਦ ਵਿਖੇ ਪੁਨਰ ਸੁਰਜੀਤ ਅਕਾਲੀ ਦਲ ਦੇ ਵੱਡੀ ਗਿਣਤੀ ਵਿੱਚ ਜ਼ਿਲ੍ਹੇ ਦੇ ਹੋਰ ਆਗੂ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਮ ਲੋਕ ਸ਼ਾਮਲ ਹੋਣਗੇ।