ਪ੍ਰਧਾਨ ਜੱਸੀ ਤੱਲ੍ਹਣ ਸ੍ਰੀ ਖਰਾਲਗੜ੍ਹ ਸਾਹਿਬ ਵਿਖੇ ਨਤਮਸਤਕ
ਪ੍ਰਧਾਨ ਜੱਸੀ ਤੱਲ੍ਹਣ ਦੀ ਅਗਵਾਈ ਵਿੱਚ ਸੰਗਤਾਂ ਤਪ ਅਸਥਾਨ ਸ੍ਰੀ ਖਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਈਆਂ
Publish Date: Tue, 10 Mar 2026 08:31 PM (IST)
Updated Date: Wed, 11 Mar 2026 04:15 AM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ: ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਜੱਸੀ ਤੱਲ੍ਹਣ ਦੀ ਅਗਵਾਈ ਵਿੱਚ ਵੱਡੀ ਗਿਣਤੀ ’ਚ ਸੰਗਤਾਂ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ। ਇਸ ਮੌਕੇ ਬਾਬਾ ਨਰੇਸ਼ ਸਿੰਘ ਵੱਲੋਂ ਸੰਗਤਾਂ ਨੂੰ ਗੁਰਬਾਣੀ, ਇਤਿਹਾਸ ਨਾਲ ਜੋੜਿਆ ਗਿਆ। ਪ੍ਰਧਾਨ ਜੱਸੀ ਤੱਲਣ੍ਹ ਜੋ ਕਿ ਪੂਰੇ ਭਾਰਤ ਦੇ ਅੰਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦਾ ਪ੍ਰਚਾਰ ਪ੍ਰਸਾਰ ਕਰਦੇ ਹਨ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਆਨ, ਬਾਨ, ਸ਼ਾਨ ਲਈ ਹਰ ਸਮੇਂ ਅੱਗੇ ਹੋ ਕੇ ਸੇਵਾ ਕਰਦੇ ਹਨ। ਇਸ ਮੌਕੇ ਜੱਸੀ ਤੱਲ੍ਹਣ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਾਡੇ ਲਈ ਤੱਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੀਰਥ ਬਖਸ਼ਿਸ਼ ਕੀਤਾ ਹੈ। ਉਨ੍ਹਾ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਚੱਲ ਰਹੀ ਕਾਰ ਸੇਵਾ ਸ਼ਲਾਘਾਯੋਗ ਹੈ। ਸੰਗਤਾਂ ਵੱਲੋਂ ਗੁਰੂ ਘਰ ਲਈ ਦਾਨ ਰਾਸ਼ੀ ਵੀ ਕਾਰ ਸੇਵਾ ਲਈ ਭੇਟ ਕੀਤੀ ਗਈ। ਇਸ ਮੌਕੇ ਤੇ ਬਾਬਾ ਸੁਖਦੇਵ ਸਿੰਘ ਵੱਲੋਂ ਸੰਗਤ ਨੂੰ ਗੁਰ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।