ਪ੍ਰਨੀਤ ਕੌਰ ਨੇ ਬੀਕਾਮ (5ਵਾਂ ਸਮੈਸਟਰ) ’ਚੋਂ ਮਾਰੀ ਬਾਜ਼ੀ
ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੀ ਵਿਦਿਆਰਥਣ ਪ੍ਰਨੀਤ ਕੌਰ ਨੇ ਬੀ.ਕਾਮ (ਪੰਜਵਾਂ ਸਮੈਸਟਰ) ਵਿੱਚੋਂ ਮਾਰੀ ਬਾਜ਼ੀ
Publish Date: Sun, 15 Mar 2026 08:11 PM (IST)
Updated Date: Mon, 16 Mar 2026 04:16 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਦਸੰਬਰ 2025 ਵਿੱਚ ਐਲਾਨੇ ਗਏ ਬੀਕਾਮ ਪੰਜਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਡੀਏਵੀ ਕਾਲਜ ਹੁਸ਼ਿਆਰਪੁਰ ਦੀ ਵਿਦਿਆਰਥਣ ਪ੍ਰਨੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 600 ਵਿੱਚੋਂ 478 ਅੰਕ (79.67 ਫੀਸਦੀ) ਪ੍ਰਾਪਤ ਕਰਕੇ ਸੰਸਥਾ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਜਮਾਤ ਦੀ ਵਿਦਿਆਰਥਣ ਪੂਜਾ ਨੇ 460 ਅੰਕ (76.67 ਫੀਸਦੀ) ਹਾਸਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅਨਾਮਿਕਾ ਨੇ 456 ਅੰਕ (76 ਫੀਸਦੀ) ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਅਧਿਆਪਕਾਂ ਨੂੰ ਦਿੱਤਾ ਅਤੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਅਨੂਪ ਕੁਮਾਰ, ਸਕੱਤਰ ਆਰ.ਐਮ. ਭੱਲਾ ਅਤੇ ਪ੍ਰਿੰਸੀਪਲ ਪ੍ਰੋ. (ਡਾ.) ਵਿਨੇ ਕੁਮਾਰ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।