ਡਾ. ਤਜਿੰਦਰਪਾਲ ਸਿੰਘ ਨੇ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ
ਡਾ. ਤਜਿੰਦਰਪਾਲ ਸਿੰਘ ਨੇ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ
Publish Date: Fri, 10 Apr 2026 07:30 PM (IST)
Updated Date: Sat, 11 Apr 2026 04:12 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਮਨਦੀਪ ਕਮਲ ਦੀ ਮੌਜੂਦਗੀ ਹੇਠ ਡਾ. ਤਜਿੰਦਰਪਾਲ ਸਿੰਘ ਨੇ ਦਫਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਡਾ. ਅਜੈ ਕੁਮਾਰ ਬਸਰਾ ਇਸ ਅਹੁਦੇ ‘ਤੇ ਸੇਵਾਵਾਂ ਨਿਭਾ ਰਹੇ ਸਨ, ਜਿਨ੍ਹਾਂ ਨੇ ਨਵੇਂ ਹੁਕਮਾਂ ਅਨੁਸਾਰ ਸਬ ਡਵੀਜ਼ਨਲ ਹਸਪਤਾਲ ਗੜ੍ਹਸ਼ੰਕਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਜੁਆਇਨ ਕਰ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਡਾ. ਤਜਿੰਦਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਨਿਸ਼ਠਾ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ ਨੂੰ ਆਮ ਲੋਕਾਂ ਤੱਕ ਸੁਗਮ ਬਣਾਉਣ ਅਤੇ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਪਹਿਲਾਂ ਸਿਵਲ ਹਸਪਤਾਲ ਗੜ੍ਹਸ਼ੰਕਰ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੇਵਾਵਾਂ ਦੇ ਚੁੱਕੇ ਹਨ ਅਤੇ ਸਿਵਲ ਹਸਪਤਾਲ ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਬਲੱਡ ਟ੍ਰਾਂਸਫਿਊਜ਼ਨ ਅਫ਼ਸਰ ਵਜੋਂ ਵੀ ਕੰਮ ਕਰ ਚੁੱਕੇ ਹਨ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ, ਡਾ. ਅਜੈ ਬਸਰਾ ਅਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ ਸਮੇਤ ਹੋਰ ਸਟਾਫ ਹਾਜ਼ਰ ਸੀ।