ਸ਼੍ਰੀ ਗੁਰੂ ਨਾਨਕ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਸ਼੍ਰੀ ਗੁਰੂ ਨਾਨਕ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Mon, 13 Apr 2026 04:48 PM (IST)
Updated Date: Tue, 14 Apr 2026 04:04 AM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ,
ਮੁਕੇਰੀਆਂ: ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਸ਼੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪੱਤਣ ਦਾ ਅੱਠਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਹੀ ਸ਼ਾਨਦਾਰ ਰਿਹਾ। ਸਕੂਲ ਦੇ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਦੇ ਹੋਏ ਨਾ ਸਿਰਫ਼ ਆਪਣੇ ਮਾਪਿਆਂ, ਸਗੋਂ ਸਕੂਲ ਦਾ ਨਾਂ ਵੀ ਰੌਸ਼ਨ ਕੀਤਾ ਹੈ।
ਇਸ ਸੰਬੰਧੀ ਸਕੂਲ ਦੀ ਪ੍ਰਿੰਸੀਪਲ ਰੁਪਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਲਵਲੀਨ ਨੇ ਪੰਜਾਬ ਭਰ ਵਿੱਚੋਂ 16ਵਾਂ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ ਅਤੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। ਹੋਰ ਵਿਦਿਆਰਥੀਆਂ ਨੇ ਵੀ ਕਾਬਿਲੇ-ਤਾਰੀਫ਼ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਅਨੁਸਾਰ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ 96.5 ਫੀਸਦੀ ਅੰਕ ਹਾਸਲ ਕਰਕੇ ਸ਼ਾਨਦਾਰ ਪ੍ਰਾਪਤੀ ਕੀਤੀ ਹੈ, ਜਦਕਿ ਗੁਰਨੂਰ ਕੌਰ ਨੇ 95 ਫੀਸਦ ਅਤੇ ਹਨੀ ਸਿੰਘ ਨੇ 94 ਫੀਸਦ ਅੰਕ ਪ੍ਰਾਪਤ ਕਰਕੇ ਆਪਣੇ ਉੱਤਮ ਨਤੀਜਿਆਂ ਨਾਲ ਸਕੂਲ ਦੀ ਇੱਜ਼ਤ ਵਿੱਚ ਵਾਧਾ ਕੀਤਾ ਹੈ।
ਪ੍ਰਿੰਸੀਪਲ ਰੁਪਿੰਦਰ ਕੌਰ ਨੇ ਇਸ ਕਾਮਯਾਬੀ ਦਾ ਸਿਹਰਾ ਸਕੂਲ ਦੇ ਸਮਰਪਿਤ ਅਤੇ ਮਿਹਨਤੀ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਲਗਨ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਹੀ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕਰਦਾ ਰਹੇਗਾ।
ਅੰਤ ਵਿੱਚ ਸਕੂਲ ਪ੍ਰਬੰਧਕਾਂ ਨੇ ਸਾਰੇ ਕਾਮਯਾਬ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਅਤੇ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਸਫ਼ਲਤਾਵਾਂ ਹਾਸਲ ਕਰਦੇ ਰਹਿਣਗੇ।