ਸਨਾਤਨ ਧਰਮ ਕਾਲਜ ’ਚ ਪੇਂਟਿੰਗ ਮੁਕਾਬਲੇ ਕਰਵਾਏ
ਸਨਾਤਨ ਧਰਮ ਕਾਲਜ ਵਿਖੇ 'ਵਿਸ਼ਵ ਧਰਤੀ ਦਿਵਸ' ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ
Publish Date: Wed, 22 Apr 2026 07:00 PM (IST)
Updated Date: Wed, 22 Apr 2026 07:04 PM (IST)

ਗ੍ਰੀਨ ਇੰਡੀਆ ਵਿਸ਼ੇ ਰਾਹੀਂ ਵਿਦਿਆਰਥੀਆਂ ਨੇ ਵਾਤਾਵਰਣ ਸੰਭਾਲ ਦਾ ਦਿੱਤਾ ਸੁਨੇਹਾ ਸੰਜੀਵ ਸੂਦ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਵਿਚ ਵਿਸ਼ਵ ਧਰਤੀ ਦਿਵਸ ਮੌਕੇ “ਗ੍ਰੀਨ ਇੰਡੀਆ” ਵਿਸ਼ੇ ਤੇ ਡਰਾਇੰਗ ਅਤੇ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਤੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਦੇ ਮਾਰਗਦਰਸ਼ਨ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਇਸ ਦੀ ਅਗਵਾਈ ਪ੍ਰੋ. ਜੋਤੀ ਬਾਲਾ ਅਤੇ ਡਾ. ਦੀਪਿਕਾ ਥਾਲੀਆ ਵੱਲੋਂ ਕੀਤੀ ਗਈ। ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿਚ ਵਿਸ਼ਵ ਧਰਤੀ ਦਿਵਸ ਬਾਰੇ ਜਾਗਰੂਕਤਾ ਪੈਦਾ ਕਰਨਾ ਤੇ ਵਾਤਾਵਰਣ ਸੁਰੱਖਿਆ ਨਾਲ ਜੁੜੇ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਸਚੇਤ ਕਰਨਾ ਸੀ। ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਵਾਤਾਵਰਣ ਸੁਰੱਖਿਆ ਸਬੰਧੀ ਸੁੰਦਰ ਪੋਸਟਰ ਤਿਆਰ ਕੀਤੇ। ਮੁਕਾਬਲੇ ਦੀ ਜੱਜਮੈਂਟ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਚਰਨ ਸਿੰਘ, ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਮੁਖੀ ਪ੍ਰੋ. ਨੇਹਾ ਤੇ ਬੀਐੱਸਸੀ ਬਾਇਓਟੈਕਨਾਲੋਜੀ ਵਿਭਾਗ ਦੀ ਮੁਖੀ ਪ੍ਰੋ. ਸੁਰੇਖਾ ਵੱਲੋਂ ਕੀਤੀ ਗਈ। ਨਤੀਜਿਆਂ ਅਨੁਸਾਰ ਬੀਐੱਸਸੀ ਬਾਇਓਟੈਕਨਾਲੋਜੀ ਛੇਵੇਂ ਸਮੈਸਟਰ ਦੀ ਵਿਦਿਆਰਥਣ ਮਹਿਕ ਨੇ ਪਹਿਲਾ ਸਥਾਨ ਹਾਸਲ ਕੀਤਾ। ਬੀਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਹਿਮਾਂਸ਼ੀ ਦੂਜੇ ਤੇ ਬੀਏ ਪਹਿਲੇ ਸਮੈਸਟਰ ਦੀ ਵਿਦਿਆਰਥਣ ਰਾਜਵੀਰ ਕੌਰ ਤੀਜੇ ਸਥਾਨ ਤੇ ਰਹੀ। ਇਸ ਤੋਂ ਇਲਾਵਾ ਅਭਿਸ਼ੇਕ ਆਸੀ, ਸਿਮਰਨਪ੍ਰੀਤ ਕੌਰ ਤੇ ਸਿਮਰਨ ਨੂੰ ਉਤਸ਼ਾਹਵਰਧਕ ਪੁਰਸਕਾਰ ਦਿੱਤੇ ਗਏ। ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਰਚਨਾਤਮਕਤਾ ਦੇ ਨਾਲ-ਨਾਲ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਵਿਕਸਿਤ ਕਰਦੇ ਹਨ। ਇਸ ਮੌਕੇ ਡਾ. ਮਨਜੀਤ ਕੌਰ, ਪ੍ਰੋ. ਕਰਿਸ਼ਮਾ, ਪ੍ਰੋ. ਰਾਜਵਿੰਦਰ ਕੌਰ ਅਤੇ ਪ੍ਰੋ. ਖੁਸ਼ਦੀਪ ਵੀ ਹਾਜ਼ਰ ਸਨ।