ਪੁਰਾਣੀ ਪੈਨਸ਼ਨ ਬਹਾਲੀ ਲਈ ਸੰਘਰਸ਼ ਕਮੇਟੀ ਨੇ ਸਰਕਾਰ ਨੂੰ ਘੇਰਿਆ
ਪੁਰਾਣੀ ਪੈਨਸ਼ਨ ਬਹਾਲੀ ਲਈ ਸੰਘਰਸ਼ ਕਮੇਟੀ ਨੇ ਸਰਕਾਰ ਨੂੰ ਘੇਰਿਆ; 1 ਮਈ ਨੂੰ ਵਿਸ਼ੇਸ਼ ਇਜਲਾਸ ਬੁਲਾ
Publish Date: Thu, 30 Apr 2026 04:06 PM (IST)
Updated Date: Fri, 01 May 2026 04:05 AM (IST)

ਐਚ ਐਸ ਪੀ 4 : ਹੁਸ਼ਿਆਰਪੁਰ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਦੌਰਾਨ ਹਾਜ਼ਰ ਆਗੂ। * ਪਹਿਲੀ ਨੂੰ ਵਿਸ਼ੇਸ਼ ਇਜਲਾਸ ਬੁਲਾ ਕੇ ਪੈਨਸ਼ਨ ਲਾਗੂ ਕਰਨ ਦੀ ਮੰਗ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਇੱਕ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਜੀਵ ਧੂਤ ਅਤੇ ਜ਼ਿਲ੍ਹਾ ਜਨਰਲ ਸਕੱਤਰ ਤਿਲਕ ਰਾਜ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਜਸਬੀਰ ਤਲਵਾੜਾ, ਸੂਬਾ ਵਿੱਤ ਸਕੱਤਰ ਵਰਿੰਦਰ ਵਿੱਕੀ, ਪ੍ਰਿਤਪਾਲ ਚੌਟਾਲਾ ਅਤੇ ਆਈਟੀ ਵਿੰਗ ਇੰਚਾਰਜ ਸੱਤ ਪ੍ਰਕਾਸ਼ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਨਵੰਬਰ 2022 ਵਿੱਚ ਜਾਰੀ ਕੀਤੇ ਪੁਰਾਣੀ ਪੈਨਸ਼ਨ ਬਹਾਲੀ ਦੇ ਨੋਟੀਫਿਕੇਸ਼ਨ ਨੂੰ ਜਮੀਨੀ ਪੱਧਰ ਤੇ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਮਜ਼ਦੂਰ ਪੱਖੀ ਹੈ ਤਾਂ ਪਹਿਲੀ ਮਈ ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ 2 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਯੋਜਨਾ ਪੂਰੀ ਤਰ੍ਹਾਂ ਲਾਗੂ ਕਰੇ। ਆਗੂਆਂ ਨੇ ਕਿਹਾ ਕਿ ਸਿਰਫ਼ ਇਜਲਾਸ ਬੁਲਾ ਕੇ ਭਾਸ਼ਣਾਂ ਨਾਲ ਮਜ਼ਦੂਰਾਂ ਨੂੰ ਖੁਸ਼ ਨਹੀਂ ਕੀਤਾ ਜਾ ਸਕਦਾ, ਜਦੋਂ ਤੱਕ ਉਨ੍ਹਾਂ ਨੂੰ ਵਾਸਤਵਿਕ ਰਾਹਤ ਨਾ ਦਿੱਤੀ ਜਾਵੇ। ਉਨ੍ਹਾਂ ਦਲੀਲ ਦਿੱਤੀ ਕਿ ਸਰਕਾਰੀ ਮੁਲਾਜ਼ਮ ਵੱਖ-ਵੱਖ ਮਹਿਕਮਿਆਂ ਵਿੱਚ ਲਗਾਤਾਰ ਮਿਹਨਤ ਨਾਲ ਕੰਮ ਕਰ ਰਹੇ ਹਨ ਅਤੇ ਇਹ ਵੀ ਮਿਹਨਤਕਸ਼ ਵਰਗ ਦਾ ਹੀ ਹਿੱਸਾ ਹਨ, ਇਸ ਲਈ ਉਨ੍ਹਾਂ ਦੀ ਬੁਢਾਪੇ ਦੀ ਸੁਰੱਖਿਆ ਲਈ ਪੁਰਾਣੀ ਪੈਨਸ਼ਨ ਲਾਗੂ ਕਰਨਾ ਜ਼ਰੂਰੀ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਇਸ ਮੰਗ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿੰਦੀ ਹੈ ਤਾਂ ਲੋਕਾਂ ਵਿੱਚ ਗਲਤ ਸੰਦੇਸ਼ ਜਾਵੇਗਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਇਸਦਾ ਅਸਰ ਦੇਖਣ ਨੂੰ ਮਿਲੇਗਾ। ਮੀਟਿੰਗ ਵਿੱਚ ਜਸਵੀਰ ਬੋਦਲ, ਉਮੇਸ਼ ਕੁਮਾਰ, ਗੁਰ ਇਕਬਾਲ ਬੋਦਲ, ਰਜਤ ਮਹਾਜਨ, ਪ੍ਰਿੰਸ ਗੜਦੀਵਾਲ, ਚਮਨ ਲਾਲ, ਮਨਮੋਹਨ ਸਿੰਘ, ਅਸ਼ੋਕ ਕੁਮਾਰ, ਜਸਵਿੰਦਰ ਪਾਲ ਸਿੰਘ, ਵਿਪਿਨ ਕੁਮਾਰ ਅਤੇ ਸਤਪਾਲ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ।