ਪੈਸੇ ਲੈ ਕੇ ਜ਼ਮੀਨ ਦੀ ਰਜਿਸਟਰੀ ਨਾ ਕਰਵਾਉਣ ਦੇ ਦੋਸ਼ ’ਚ ਔਰਤ ਨਾਮਜ਼ਦ
ਜ਼ਮੀਨ ਦੀ ਰਜਿਸਟਰੀ ਦੇ ਨਾਂ ’ਤੇ ਧੋਖਾਧੜੀ ਦੇ ਦੋਸ਼ ’ਚ ਮਹਿਲਾ ਖ਼ਿਲਾਫ਼ ਮਾਮਲਾ ਦਰਜ
Publish Date: Thu, 30 Apr 2026 04:41 PM (IST)
Updated Date: Fri, 01 May 2026 04:08 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਜ਼ਮੀਨ ਦੀ ਰਜਿਸਟਰੀ ਦੇ ਨਾਂ ’ਤੇ ਪੈਸੇ ਹਾਸਲ ਕਰਨ ਤੇ ਬਾਅਦ ਵਿਚ ਰਜਿਸਟਰੀ ਨਾ ਕਰਵਾਉਣ ਦੇ ਕਥਿਤ ਦੋਸ਼ਾਂ ਸਬੰਧੀ ਇੱਕ ਮਹਿਲਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਹਰਪ੍ਰੀਤ ਕੌਰ ਪਤਨੀ ਬਖ਼ਸ਼ੀਸ਼ ਸਿੰਘ ਵਾਸੀ ਪਿੰਡ ਪੱਖੋਵਾਲ, ਜ਼ਿਲ੍ਹਾ ਹੁਸ਼ਿਆਰਪੁਰ ਨੇ ਨਰੇਸ਼ ਕੁਮਾਰ ਪੁੱਤਰ ਰਾਮ ਕਿਸ਼ਨ ਵਾਸੀ ਸੇਖੋਵਾਲ ਅਤੇ ਕੁਲਵੰਤ ਕੌਰ ਪਤਨੀ ਧਿਆਨ ਸਿੰਘ ਵਾਸੀ ਚੱਕ ਸਿੰਘਾ ਤੋਂ ਜ਼ਮੀਨ ਦੀ ਰਜਿਸਟਰੀ ਕਰਵਾਉਣ ਦੇ ਨਾਂ ’ਤੇ ਕਥਿਤ ਤੌਰ ’ਤੇ ਪੈਸੇ ਲਏ, ਪਰ ਰਜਿਸਟਰੀ ਨਹੀਂ ਕਰਵਾਈ। ਪੁਲਿਸ ਨੇ ਦੱਸਿਆ ਕਿ ਇਸ ਸਬੰਧੀ ਉਪ ਕਪਤਾਨ ਪੁਲਿਸ, ਸਬ-ਡਵੀਜ਼ਨ ਦਸੂਹਾ ਵੱਲੋਂ ਕੀਤੀ ਗਈ ਇੰਕੁਆਰੀ ਦੇ ਅਧਾਰ ’ਤੇ ਹਰਪ੍ਰੀਤ ਕੌਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਗੜ੍ਹਸ਼ੰਕਰ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।