ਮਾਡਰਨ ਕਾਲਜ ਨੇ ਵਿਸ਼ੇਸ਼ ਵਰਕਸ਼ਾਪ ਕਰਵਾਈ
ਮਾਡਰਨ ਕਾਲਜ ਨੇ ਵਿਸ਼ੇਸ਼ ਵਰਕਸ਼ਾਪ ਕਰਵਾਈ
Publish Date: Thu, 30 Apr 2026 04:42 PM (IST)
Updated Date: Fri, 01 May 2026 04:08 AM (IST)

ਐਚ ਐਸ ਪੀ 28: ਮਾਡਰਨ ਗਰੁੱਪ ਆਫ਼ ਕਾਲਜਿਸ ਪੰਡੋਰੀ ਭਗਤ ਮੁਕੇਰੀਆਂ ਵਿਖੇ ਕਰਵਾਈ ਵਰਕਸ਼ਾਪ ਵਿੱਚ ਸ਼ਮੂਲੀਅਤ ਕਰਦੇ ਹੋਏ ਅਧਿਆਪਕ ਅਤੇ ਵਿਦਿਆਰਥੀ। ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਮਾਡਰਨ ਗਰੁੱਪ ਆਫ਼ ਕਾਲਜਿਸ ਪੰਡੋਰੀ ਭਗਤ ਮੁਕੇਰੀਆਂ ਵਿਖੇ ਸਟੂਡੈਂਟ ਕੌਂਸਲ ਕਮੇਟੀ ਵੱਲੋਂ ਕਨਵੀਨਰ ਸੋਨਾਲੀ ਸੈਣੀ ਦੀ ਅਗਵਾਈ ਹੇਠ ਅਤੇ ਅਲਾਈਡ ਹੈੱਲਥ ਵਿਭਾਗ ਦੇ ਸਹਿਯੋਗ ਨਾਲ ਗ੍ਰੈਜੂਏਸ਼ਨ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਦਾ ਸੰਚਾਲਨ ਅਸਿਸਟੈਂਟ ਪ੍ਰੋਫੈੱਸਰ ਸਿਮਰਨਦੀਪ ਕੌਰ ਅਤੇ ਕਾਜਲ ਵੱਲੋਂ ਬਾਖ਼ੂਬੀ ਕੀਤਾ ਗਿਆ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਦੀਆਂ ਸਿੱਖਣ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਕੌਂਸਲਿੰਗ ਸੈਸ਼ਨ, ਪੜ੍ਹਨ ਦੇ ਹੁਨਰ ਨੂੰ ਸੁਧਾਰਨ ਲਈ ਉਚਾਰਨ ਦਾ ਅਭਿਆਸ, ਔਖੇ ਵਿਸ਼ਿਆਂ ਨੂੰ ਸੌਖਾ ਬਣਾਉਣ ਲਈ ਕੰਸੈਪਟ ਮੈਪਿੰਗ ਅਤੇ ਆਪਸੀ ਸੰਚਾਰ ਲਈ ਥਿੰਕ-ਪੇਅਰ-ਸ਼ੇਅਰ ਵਰਗੇ ਮਹੱਤਵਪੂਰਨ ਵਿਸ਼ਿਆਂ ਤੇ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਨੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਨੇ ਦੱਸਿਆ ਕਿ ਇਹ ਵਰਕਸ਼ਾਪ ਵਿਦਿਆਰਥੀਆਂ ਦੇ ਅਕਾਦਮਿਕ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਅਤੇ ਉਨ੍ਹਾਂ ਵਿੱਚ ਸਵੈ-ਵਿਸ਼ਵਾਸ ਵਧਾਉਣ ਲਈ ਬਹੁਤ ਲਾਹੇਵੰਦ ਸਿੱਧ ਹੋਵੇਗੀ। ਇਸ ਮੌਕੇ ਡੀਨ ਅਕਾਦਮਿਕ ਪ੍ਰੋ. ਸੁਖਜਿੰਦਰ ਸਿੰਘ ਅਤੇ ਡਾਇਰੈਕਟਰ ਐਡਮੀਸ਼ਨ ਪ੍ਰੋ. ਪਰਵਿੰਦਰ ਸਿੰਘ ਵੱਲੋਂ ਸੰਚਾਲਨ ਕਮੇਟੀ ਦੀ ਸ਼ਲਾਘਾ ਕੀਤੀ ਗਈ।