ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ’ਚ ਕਰਵਾਇਆ ਕਰੀਅਰ ਗਾਈਡੈਂਸ ਪ੍ਰੋਗਰਾਮ
ਮੈਰੀਟੋਰੀਅਸ ਸੀਨੀਅਰ ਸਕੈਂਡਰੀ ਸਕੂਲ ਤਲਵਾੜਾ ਵਿਖੇ ਕਰਵਾਇਆ ਕਰੀਅਰ ਗਾਈਡੈਂਸ ਪ੍ਰੋਗਰਾਮ
Publish Date: Thu, 30 Apr 2026 06:05 PM (IST)
Updated Date: Fri, 01 May 2026 04:14 AM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਵਲੋਂ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਦੀ ਚੋਣ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਪਲੇਸਮੈਂਟ ਅਫ਼ਸਰ ਰਾਕੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਬਿਉਰੋ ਵਲੋਂ ਰੋਜ਼ਗਾਰ ਰਜਿਸਟ੍ਰੇਸ਼ਨ, ਕਰੀਅਰ ਕਾਊਂਸਲਿੰਗ, ਸਕਿੱਲ ਕੋਰਸਸ ਅਤੇ ਪਲੇਸਮੈਂਟ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ ਨੇ ਵਿਦਿਆਰਥੀਆਂ ਨੂੰ ਨੈਸ਼ਨਲ ਕਰੀਅਰ ਸਰਵਿਸਜ਼ ਪੋਰਟਲ ਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਸਕੂਲ ਦੇ ਸਮੂਹ ਸਟਾਫ ਅਤੇ 130 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਇਸ ਪ੍ਰੋਗਰਾਮ ਵਿਚ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਸੁਨੀਲ ਮਹਿਰਾਲ, ਸੀਨੀਅਰ ਅਫਸਰ ਐੱਲਪੀਯੂ ਫਗਵਾੜਾ (ਦਿਸ਼ਾ) ਵਰੁਣ ਨਈਅਰ, ਐਨ.ਜੀ.ਓ. ਐਕਟ ਹਿਊਮਨ ਤੋਂ ਹਰਲੀਨ ਕੌਰ ਤੇ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਹਾਜ਼ਰ ਸਨ।