ਬਿਜਲੀ ਕੱਟਾਂ ਖ਼ਿਲਾਫ਼ ਐੱਸਡੀਐੱਮ ਦਫ਼ਤਰ ਮੂਹਰੇ ਧਰਨਾ
ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਜਲੀ ਕੱਟਾਂ ਖਿਲਾਫ ਐਸਡੀਐਮ ਦਫਤਰ ਮੂਹਰੇ ਧਰਨਾ
Publish Date: Thu, 30 Apr 2026 06:28 PM (IST)
Updated Date: Fri, 01 May 2026 04:14 AM (IST)

ਐਚ ਐਸ ਪੀ 34: ਧਰਨੇ ਦੌਰਾਨ ਸੰਬੋਧਨ ਕਰਦੇ ਹੋਏ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ। ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜਸ਼ੰਕਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਜਲੀ ਕੱਟਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਦਿੱਤੇ ਗਏ ਸੂਬਾ ਪੱਧਰੀ ਧਰਨਿਆਂ ਦੇ ਸੱਦੇ ਤਹਿਤ ਹਲਕਾ ਗੜਸ਼ੰਕਰ ਦੇ ਅਕਾਲੀ ਵਰਕਰਾਂ ਵੱਲੋਂ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਐਸਡੀਐਮ ਦਫਤਰ ਸਾਹਮਣੇ ਰੋਸ ਧਰਨਾ ਲਗਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਜੋਗਾ ਸਿੰਘ ਇਬ੍ਰਾਹਿਮਪੁਰ, ਹਰਜੀਤ ਸਿੰਘ ਭਾਤਪੁਰੀ, ਬੂਟਾ ਸਿੰਘ ਅਲੀਪੁਰ, ਜਗਦੇਵ ਸਿੰਘ ਮਾਨਸੋਵਾਲ ਆਦਿ ਨੇ ਪੰਜਾਬ ਵਿੱਚ ਲੱਗ ਰਹੇ ਬਿਜਲੀ ਦੇ ਲੰਮੇ ਲੰਮੇ ਕੱਟਾਂ ਲਈ ਸਰਕਾਰ ਨੂੰ ਲੰਮੇ ਹੱਥੀ ਲਿਆ। ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਬਿਜਲੀ ਦੇ ਲੰਮੇ ਲੰਮੇ ਕੱਟ ਲੱਗ ਰਹੇ ਹਨ, ਜਿਸ ਕਾਰਨ ਲੋਕਾਂ ’ਚ ਹਾਹਾਕਾਰ ਮਚੀ ਹੋਈ ਹੈ। ਸਰਕਾਰ ਨੇ ਚਾਰ ਸਾਲ ਵਿੱਚ ਦੋ ਲੱਖ ਕਰੋੜ ਦਾ ਕਰਜ਼ਾ ਚੁੱਕ ਲਿਆ ਹੈ। ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰ ਪਾਰਟੀ ਛੱਡ ਕੇ ਭੱਜ ਗਏ ਹਨ ਅਤੇ ਵਿਧਾਇਕ ਵੀ ਭੱਜਣ ਲਈ ਮੌਕੇ ਦੀ ਤਲਾਸ਼ ਵਿੱਚ ਹਨ। ਇਸ ਮੌਕੇ ਬਲਾਕ ਸੰਮਤੀ ਮੈਂਬਰ ਨਿਸ਼ਾਨ ਸਿੰਘ, ਸੁੱਚਾ ਸਿੰਘ ਬਿਲੜੋਂ, ਡਾ. ਆਤਮਜੀਤ ਸਿੰਘ ਨਾਗਪਾਲ, ਏ ਐਸ ਪਰਮਾਰ, ਡਾ ਕਿਸ਼ਨ ਬੱਧਣ ਅਤੇ ਅਕਾਲੀ ਵਰਕਰ ਹਾਜ਼ਰ ਸਨ।