ਸ਼ੋਅਦ ਮੁਕੇਰੀਆਂ ਇਕਾਈ ਵੱਲੋਂ ਬਿਜਲੀ ਕੱਟਾਂ ਖਿਲਾਫ਼ ਪ੍ਰਦਰਸ਼ਨ
ਸ਼ੋਅਦ ਮੁਕੇਰੀਆਂ ਇਕਾਈ ਵੱਲੋਂ ਬਿਜਲੀ ਕੱਟਾਂ ਖਿਲਾਫ਼ ਰੋਸ ਪ੍ਰਦਰਸ਼ਨ
Publish Date: Thu, 30 Apr 2026 06:40 PM (IST)
Updated Date: Fri, 01 May 2026 04:14 AM (IST)

ਐਚ ਐਸ ਪੀ 23 : ਉਪਮੰਡਲ ਬਿਜਲੀ ਦਫ਼ਤਰ ਮੂਹਰੇ ਰੋਸ ਮੁਜਾਹਿਰਾ ਕਰਦੇ ਹੋਏ ਸ਼੍ਰੋਅਦ (ਬ) ਮੁਕੇਰੀਆਂ ਦੇ ਯੂਥ ਆਗੂ ਬਿਕਰਮ ਸਿੰਘ ਅੱਲ੍ਹਾ ਬਖ਼ਸ਼, ਜਥੇਦਾਰ ਈਸ਼ਰ ਸਿੰਘ ਮੰਝਪੁਰ, ਜਥੇਦਾਰ ਗੁਰਜਿੰਦਰ ਸਿੰਘ ਚੱਕ ਤੇ ਹੋਰ ਆਗੂ ਅਤੇ ਵਰਕਰ। * ਕਿਸਾਨਾਂ ਤੇ ਵਪਾਰੀਆਂ ਨੂੰ ਵੀ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ : ਜਥੇਦਾਰ ਚੱਕ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੱਦੇ ’ਤੇ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੁਕੇਰੀਆਂ ਇਕਾਈ ਵੱਲੋਂ ਜਥੇਦਾਰ ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ’ਚ ਬਿਜਲੀ ਕੱਟਾਂ ਦੇ ਖ਼ਿਲਾਫ਼ ਪੀਐੱਸਪੀਸੀਐੱਲ ਉਪਮੰਡਲ ਦਫ਼ਤਰ ਮੁਕੇਰੀਆਂ ਵਿਖੇ ਕਾਲੀਆਂ ਝੰਡੀਆਂ ਫੜ੍ਹ ਕੇ ਜ਼ੋਰਦਾਰ ਰੋਸ ਮੁਜਾਹਿਰਾ ਕੀਤਾ ਗਿਆ। ਰੋਸ ਮੁਜ਼ਾਹਰੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਦੇ ਵਿਰੁੱਧ ਤਿੱਖੀ ਨਾਅਰੇਬਾਜ਼ੀ ਕਰਦਿਆਂ “ਕੁੰਭਕਰਨੀ ਨੀਂਦ ਵਿੱਚ ਸੁੱਤੀ ਸਰਕਾਰ” ਕਰਾਰ ਦਿੱਤਾ ਅਤੇ ਤੁਰੰਤ ਜਾਗਣ ਦੀ ਅਪੀਲ ਕੀਤੀ। ਇਸ ਸਮੇਂ ਆਪਣੇ ਸੰਬੋਧਨ ’ਚ ਜਥੇਦਾਰ ਰਵਿੰਦਰ ਸਿੰਘ ਚੱਕ, ਸ਼ਹਿਰੀ ਪ੍ਰਧਾਨ ਜਥੇਦਾਰ ਗੁਰਜਿੰਦਰ ਸਿੰਘ ਚੱਕ, ਸੀਨੀਅਰ ਯੂਥ ਆਗੂ ਬਿਕਰਮ ਸਿੰਘ ਅੱਲ੍ਹਾ ਬਖ਼ਸ਼, ਜਥੇਦਾਰ ਸੌਦਾਗਰ ਸਿੰਘ ਚਨੌਰ, ਜਥੇਦਾਰ ਈਸ਼ਰ ਸਿੰਘ ਮੰਝਪੁਰ, ਜਥੇਦਾਰ ਜਸਵਿੰਦਰ ਸਿੰਘ ਬਿੱਟੂ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਨਵੇਂ ਥਰਮਲ ਪਲਾਂਟ ਲਗਾ ਕੇ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਗਿਆ ਸੀ। ਆਗੂਆਂ ਨੇ ਦਾਅਵਾ ਕੀਤਾ ਕਿ ਇਹ ਬਿਜਲੀ ਸੰਕਟ ਅਚਾਨਕ ਪੈਦਾ ਨਹੀਂ ਹੋਇਆ, ਸਗੋਂ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀ ਮਾੜੀ ਯੋਜਨਾਬੰਦੀ, ਸਮੇਂ ਸਿਰ ਬਿਜਲੀ ਖ਼ਰੀਦ ਸਮਝੌਤਿਆਂ ਵਿੱਚ ਅਸਫ਼ਲਤਾ ਅਤੇ ਪ੍ਰਸ਼ਾਸਕੀ ਅਯੋਗਤਾ ਦਾ ਸਿੱਧਾ ਨਤੀਜਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਜਲਦ ਹਾਲਾਤ ‘ਤੇ ਕਾਬੂ ਪਾਉਂਦਿਆਂ ਬਿਜਲੀ ਸਪਲਾਈ ਨੂੰ ਸਚਾਰੂ ਨਾ ਬਣਾਇਆ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਰੋਸ ਮੁਜਾਹਿਰੇ ਵਿੱਚ ਯੂਥ ਆਗੂ ਹਰਮਨਜੀਤ ਸਿੰਘ ਚੱਕ, ਡਾ. ਬਹਾਦੁਰ ਸਿੰਘ ਮਾਨਸਰ, ਬੀਬੀ ਬਲਵਿੰਦਰ ਕੌਰ ਖਾਲਸਾ, ਸਰਬਜੀਤ ਸਿੰਘ ਰੰਗਾ, ਜੁਗਪਾਲ ਸਿੰਘ ਹੈਪੀ, ਬਲਵੀਰ ਸਿੰਘ ਬਿਸ਼ਨਪੁਰ, ਇੰਦਰਜੀਤ ਸਿੰਘ, ਪ੍ਰਗਟ ਸਿੰਘ, ਬਲਵਿੰਦਰ ਕੌਰ ਪੰਡੋਰੀ, ਮਾਸਟਰ ਅਮਰਜੀਤ ਸਿੰਘ ਲਾਲੀ, ਮਾਸਟਰ ਜਸਵੀਰ ਸਿੰਘ, ਗੁਰਸੱਜਣਦੀਪ ਸਿੰਘ ਚੱਕ, ਜਗਤਾਰ ਸਿੰਘ, ਗੁਰਇਕਬਾਲ ਸਿੰਘ, ਸੱਤਪਾਲ ਸਿੰਘ ਫ਼ੌਜਾ ਆਦਿ ਨੇ ਸ਼ਮੂਲੀਅਤ ਕੀਤੀ।