ਪਿੰਡ ਪਨਾਮ ਦੇ ਭਾਜਪਾ ਵਰਕਰਾਂ ਨੇ ‘ਆਪ’ ਦਾ ਫੜਿਆ ਪੱਲਾ, ਡਿਪਟੀ ਸਪੀਕਰ ਦੀ ਅਗਵਾਈ ਹੇਠ ਵੱਡੀ ਸ਼ਮੂਲੀਅਤ
ਪਿੰਡ ਪਨਾਮ ਦੇ ਲੋਕਾਂ ਨੇ ਵੱਲੋਂ ਵੱਡੀ ਗਿਣਤੀ ਵਿੱਚ ਬੀਜੇਪੀ
Publish Date: Thu, 30 Apr 2026 06:50 PM (IST)
Updated Date: Fri, 01 May 2026 04:14 AM (IST)

ਐਚ ਐਸ ਪੀ 48 : ਪਿੰਡ ਪਨਾਮ ਵਿਖੇ ਡਿਪਟੀ ਸਪੀਕਰ ਦੀ ਹਾਜ਼ਰੀ ਵਿੱਚ ਸ਼ਾਮਲ ਹੋਏ ਲੋਕਾਂ ਦਾ ਸਨਮਾਨ ਕੀਤਾ। ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ ਬੀਣੇਵਾਲ ਬੀਤ : ਪਿੰਡ ਪਨਾਮ ਦੇ ਵੱਡੀ ਗਿਣਤੀ ’ਚ ਪਰਿਵਾਰਾਂ ਅਤੇ ਨੌਜਵਾਨਾਂ ਨੇ ਬੀ.ਜੇ.ਪੀ ਨਾਲ ਆਪਣੇ ਸਬੰਧ ਤੋੜ ਕੇ ਆਮ ਆਦਮੀ ਪਾਰਟੀ (ਆਪ) ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਹ ਵਿਸ਼ਾਲ ਸ਼ਮੂਲੀਅਤ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹੋਈ, ਜਿਸ ਵਿੱਚ ਪਿੰਡ ਦੇ ਪਤਵੰਤੇ ਵਿਅਕਤੀ, ਸਮਾਜਿਕ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।ਸਮਾਗਮ ਦੌਰਾਨ ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਡਿਪਟੀ ਸਪੀਕਰ ਅਤੇ ਆਪ ਦੇ ਹੋਰ ਆਗੂਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਪਾਰਟੀ ਦੇ ਝੰਡੇ ਹੇਠ ਇਕਜੁੱਟ ਹੋ ਕੇ ਲੋਕ-ਭਲਾਈ ਲਈ ਕੰਮ ਕਰਨ ਦਾ ਸੰਕਲਪ ਲਵਾਇਆ ਗਿਆ। ਇਸ ਮੌਕੇ ਡਿਪਟੀ ਸਪੀਕਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਪ ਦੀਆਂ ਨੀਤੀਆਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਸਕੂਲਾਂ ਦੀ ਬਿਹਤਰੀ, ਸਿਹਤ ਸੇਵਾਵਾਂ ਵਿੱਚ ਵਾਧਾ, ਮੁਫ਼ਤ ਬਿਜਲੀ ਅਤੇ ਪਾਣੀ ਵਰਗੀਆਂ ਸਹੂਲਤਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਅਸਲ ਬਦਲਾਅ ਲਿਆਂਦਾ ਹੈ। ਇਸ ਕਾਰਨ ਲੋਕਾਂ ਦਾ ਭਰੋਸਾ ਆਪ ‘ਤੇ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਇਹ ਵੀ ਵਚਨ ਦਿੱਤਾ ਕਿ ਉਹ ਪਿੰਡ ਪਨਾਮ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਆਪ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਪਾਉਣਗੇ। ਸਮਾਗਮ ਦੇ ਅੰਤ ਵਿੱਚ ਡਿਪਟੀ ਸਪੀਕਰ ਨੇ ਕਿਹਾ ਕਿ ਆਪ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ ਅਤੇ ਹਰ ਵਰਕਰ ਨੂੰ ਯੋਗ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸਰਕਾਰ ਵੱਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਹੋਰ ਕਈ ਆਗੂ ਅਤੇ ਵਰਕਰ ਵੀ ਹਾਜ਼ਰ ਸਨ, ਜਿਨ੍ਹਾਂ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਇਕੱਠੇ ਮਿਲ ਕੇ ਲੋਕਾਂ ਦੀ ਸੇਵਾ ਕਰਨ ਦਾ ਸੰਕਲਪ ਲਿਆ। ਇਸ ਮੌਕੇ ਮਾਰਕੀਟ ਕਮੇਟੀ ਤੋਂ ਚੇਅਰਮੈਨ ਸਰਦਾਰ ਬਲਦੀਪ ਸਿੰਘ ਸੈਣੀ,ਯੂਥ ਪ੍ਰਧਾਨ ਪ੍ਰਿੰਸ ਚੌਧਰੀ, ਸਰਪੰਚ ਗੁਰਨਾਮ ਸਿੰਘ ਮੋਜੀ,ਬਲਾਕ ਸੰਮਤੀ ਪ੍ਰਿੰਸੀਪਲ ਸੋਂਹਣ ਲਾਲ,ਜਿਲ੍ਹਾਂ ਪ੍ਰਦੀਸ਼ ਤੋਂ ਹਰਭਜ ਮਹਿਮੀ,ਪੰਚ ਸੁਰਿੰਦਰ ਸਿੰਘ, ਸਾਬਕਾ ਪੰਚ ਕੁਲਦੀਪ ਸਿੰਘ, ਪੰਚ ਕ੍ਰਿਸ਼ਨ ਪਾਲ, ਸਾਬਕਾ ਸਰਪੰਚ ਬੁੱਧ ਰਾਮ ਸੈਕਟਰੀ ਰਾਜਵਿੰਦਰ ਸਿੰਘ, ਨਰਿੰਦਰ ਸਿੰਘ, ਹਰਜਿੰਦਰ ਸਿੰਘ ਖਾਬੜਾ,ਬਲਾਕ ਪ੍ਰਧਾਨ ਸੁਖਵੰਤ ਸਿੰਘ ਕੰਗ, ਰੋਸ਼ਨਜੀਤ ਸਿੰਘ, ਮਲਕੀਤ ਸਿੰਘ, ਸੋਸ਼ਲ ਮੀਡੀਆ ਤੋਂ ਪ੍ਰਧਾਨ ਹਰਵਿੰਦਰ ਸਿੰਘ ਸੈਣੀ ਅਤੇ ਪਾਰਟੀ ਵਰਕਰ ਹਾਜ਼ਰ ਸਨ।