ਮੋਟਰਸਾਈਕਲ ਚੋਰੀ ਦੇ ਦੋਸ਼ ਹੇਠ ਹਿਮਾਚਲ ਵਾਸੀ ਗ੍ਰਿਫ਼ਤਾਰ
ਤਲਵਾੜਾ ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਦੇ ਦੋਸ਼ ਹੇਠ ਹਿਮਾਚਲ ਦਾ ਵਿਅਕਤੀ ਗ੍ਰਿਫ਼ਤਾਰ
Publish Date: Thu, 07 May 2026 03:44 PM (IST)
Updated Date: Fri, 08 May 2026 04:03 AM (IST)
ਪੰਜਾਬੀ ਜਾਗਰਣ ਰਿਪੋਰਟਰ, ਹੁਸ਼ਿਆਰਪੁਰ : ਤਲਵਾੜਾ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਇਕ ਵਿਅਕਤੀ ਨੂੰ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਕੇ ਉਸ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਕਰਨ ਸਿੰਘ ਪੁੱਤਰ ਲਾਲ ਸਿੰਘ, ਵਾਸੀ ਖੁਖਨਿਆੜਾ, ਜ਼ਿਲ੍ਹਾ ਕਾਂਗੜਾ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਪੁਲਿਸ ਅਨੁਸਾਰ ਅਮਨਦੀਪ ਗੌਤਮ ਪੁੱਤਰ ਬੀਰ ਸਿੰਘ ਵਾਸੀ ਪਿੰਡ ਹੀਰ ਬਹਿ (ਤਲਵਾੜਾ) ਨੇ ਬੀਤੀ 29 ਅਪ੍ਰੈਲ ਨੂੰ ਦੁਪਹਿਰ ਕਰੀਬ 12:30 ਵਜੇ ਆਪਣਾ ਸਪਲੈਂਡਰ ਪਲੱਸ ਮੋਟਰਸਾਈਕਲ ਦੋਲਤਪੁਰ ਚੌਕ ਤਲਵਾੜਾ ਵਿਖੇ ਖੜ੍ਹਾ ਕਰ ਕੇ ਡਿਊਟੀ ’ਤੇ ਚਲਾ ਗਿਆ ਸੀ। ਜਦੋਂ ਉਹ 30 ਅਪ੍ਰੈਲ ਨੂੰ ਆਪਣੀ ਡਿਊਟੀ ਤੋਂ ਪਰਤਿਆ ਤਾਂ ਉਸ ਦਾ ਮੋਟਰਸਾਈਕਲ ਉਕਤ ਸਥਾਨ ਤੋਂ ਗਾਇਬ ਸੀ। ਜਾਂਚ ਦੌਰਾਨ ਪੁਲਿਸ ਨੂੰ ਪਤਾ ਲਗਾ ਕਿ ਉਸ ਦਾ ਮੋਟਰਸਾਈਕਲ ਕਰਨ ਸਿੰਘ ਵੱਲੋਂ ਕਥਿਤ ਤੌਰ ਤੇ ਚੋਰੀ ਕੀਤਾ ਗਿਆ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਕਰਨ ਸਿੰਘ ਨੂੰ ਗ਼੍ਰਿਫਤਾਰ ਕਰ ਕੇ ਉਸ ਕੋਲੋਂ ਚੋਰੀ ਕੀਤਾ ਮੋਟਰਸਾਇਕਲ ਬਰਾਮਦ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।