ਡੀਏਵੀ ਕਾਲਜ ਹੁਸ਼ਿਆਰਪੁਰ ਦਾ ਬੀ.ਕਾਮ. ਦਾ ਨਤੀਜਾ ਰਿਹਾ ਸ਼ਾਨਦਾਰ
ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਬੀ.ਕਾਮ. ਦਾ ਨਤੀਜਾ ਰਿਹਾ ਸ਼ਾਨਦਾਰ; ਕਾਰਤਿਕਾ ਨੇ ਹਾਸਲ ਕੀਤਾ ਪਹਿਲਾ ਸਥਾਨ
Publish Date: Thu, 07 May 2026 04:07 PM (IST)
Updated Date: Fri, 08 May 2026 04:05 AM (IST)

ਐਚ ਐਸ ਪੀ : 3 ਕਾਰਤਿਕਾ। 4 ਕਰਿਤਕਾ। 5 ਨਵਪ੍ਰੀਤ ਕੌਰ। 6 ਗੁਰਸਿਮਰਨ ਸਿੰਘ। 7 ਜਸਪ੍ਰੀਤ। 8 ਰਵਜੋਤ ਕੌਰ। ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਡੀ.ਏ.ਵੀ. ਕਾਲਜ, ਹੁਸ਼ਿਆਰਪੁਰ ਦੇ ਬੀ.ਕਾਮ. (ਪਹਿਲਾ ਸਮੈਸਟਰ) ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਪ੍ਰੋ. ਡਾ. ਵਿਨੈ ਕੁਮਾਰ ਨੇ ਨਤੀਜਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਸੰਬਰ 2025 ਵਿੱਚ ਲਈ ਗਈ ਪ੍ਰੀਖਿਆ ਵਿੱਚੋਂ ਕਾਰਤਿਕਾ ਨੇ 8.04 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਕਰਿਤਕਾ ਅਤੇ ਨਵਪ੍ਰੀਤ ਕੌਰ ਨੇ 7.96 ਐਸ.ਜੀ.ਪੀ.ਏ. ਨਾਲ ਸਾਂਝੇ ਤੌਰ ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਤੀਜੇ ਸਥਾਨ ਤੇ ਗੁਰਸਿਮਰਨ ਸਿੰਘ, ਜਸਪ੍ਰੀਤ ਅਤੇ ਰਵਜੋਤ ਕੌਰ ਰਹੇ, ਜਿਨ੍ਹਾਂ ਨੇ 7.88 ਐਸ.ਜੀ.ਪੀ.ਏ. ਅੰਕ ਹਾਸਲ ਕੀਤੇ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਅਤੇ ਸਕੱਤਰ ਆਰ.ਐਮ. ਭੱਲਾ ਨੇ ਆਪਣੇ ਵਧਾਈ ਸੰਦੇਸ਼ ਵਿੱਚ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਹੀ ਦਿਸ਼ਾ ਵਿੱਚ ਕੀਤੀ ਗਈ ਮਿਹਨਤ ਹੀ ਜੀਵਨ ਦੇ ਹਰ ਖੇਤਰ ਵਿੱਚ ਸਫ਼ਲਤਾ ਦੀ ਕੁੰਜੀ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਇਹ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਉੱਚਾ ਕਰਦੇ ਰਹਿਣਗੇ।