ਸਰਕਾਰੀ ਸਕੂਲ ਬੋਹਨ ਵਿਖੇ ਟ੍ਰੈਫਿਕ ਪੁਲਿਸ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ
ਸਰਕਾਰੀ ਸਕੂਲ ਬੋਹਨ ਵਿਖੇ ਟ੍ਰੈਫਿਕ ਪੁਲਿਸ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ
Publish Date: Thu, 07 May 2026 04:49 PM (IST)
Updated Date: Fri, 08 May 2026 04:06 AM (IST)

ਐਚ ਐਸ ਪੀ 12 : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਨ ਵਿੱਚ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਦੌਰਾਨ ਪ੍ਰਿੰਸੀਪਲ ਮਲਕੀਤ ਕੌਰ, ਏਐਸਆਈ ਤੇਜਿੰਦਰ ਕੌਰ, ਏਐਸਆਈ ਮਨੋਹਰ ਚੰਦ, ਲੈਕਚਰਾਰ ਗੁਰਪ੍ਰੀਤ ਕੌਰ ਅਤੇ ਲੈਕਚਰਾਰ ਮੁਨੀਸ਼ ਮੌਦਗਿਲ। ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸੀਨੀਅਰ ਪੁਲਿਸ ਕਪਤਾਨ ਸੰਦੀਪ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਟ੍ਰੈਫਿਕ ਪੁਲਿਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬੋਹਨ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਮਲਕੀਤ ਕੌਰ ਦੀ ਪ੍ਰਧਾਨਗੀ ਹੇਠ ਹੋਏ ਇਸ ਪ੍ਰੋਗਰਾਮ ਦੌਰਾਨ ਟ੍ਰੈਫਿਕ ਪੁਲਿਸ ਦੇ ਏ.ਐਸ.ਆਈ. ਤੇਜਿੰਦਰ ਕੌਰ ਅਤੇ ਏ.ਐਸ.ਆਈ. ਮਨੋਹਰ ਚੰਦ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਸੜਕ ਹਾਦਸਿਆਂ ਤੋਂ ਬਚਣ ਲਈ ਨਿਯਮਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ। ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸੜਕ ਦੇ ਸੱਜੇ ਪਾਸੇ ਚੱਲਣ, ਜ਼ੈਬਰਾ ਕਰਾਸਿੰਗ ਦੀ ਵਰਤੋਂ ਕਰਨ, ਦੋਪਹੀਆ ਵਾਹਨਾਂ ਤੇ ਹੈਲਮੇਟ ਪਹਿਨਣ ਤੇ ਚਾਰ ਪਹੀਆ ਵਾਹਨਾਂ ਵਿੱਚ ਸੀਟ ਬੈਲਟ ਲਗਾਉਣ ਦੀ ਅਪੀਲ ਕੀਤੀ। ਟ੍ਰੈਫਿਕ ਨਿਯਮਾਂ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ, ਖ਼ਤਰਨਾਕ ਚੀਨੀ ਡੋਰ ਦੀ ਵਰਤੋਂ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਸਹੀ ਵਰਤੋਂ ਕਰਨ ਬਾਰੇ ਵੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਦੀ ਸੂਰਤ ਵਿੱਚ ਹੈਲਪਲਾਈਨ ਨੰਬਰ 112, 181 ਅਤੇ ਸਾਈਬਰ ਕਰਾਈਮ ਲਈ 1930 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸੈਮੀਨਾਰ ਦਾ ਸੰਚਾਲਨ ਸਕੂਲ ਗਾਈਡੈਂਸ ਕੌਂਸਲਰ ਲੈਕਚਰਾਰ ਗੁਰਪ੍ਰੀਤ ਕੌਰ ਅਤੇ ਲੈਕਚਰਾਰ ਮੁਨੀਸ਼ ਮੌਦਗਿਲ ਵੱਲੋਂ ਕੀਤਾ ਗਿਆ। ਇਸ ਮੌਕੇ ਮੈਥ ਮਾਸਟਰ ਬਲਬੀਰ ਸਿੰਘ, ਅਮਨਰੂਪ ਕੌਰ, ਮੁਕੇਸ਼ ਕੁਮਾਰ, ਅਰਵਿੰਦਰ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ। ਵਿਦਿਆਰਥੀਆਂ ਨੇ ਇਸ ਜਾਣਕਾਰੀ ਨੂੰ ਬਹੁਤ ਲਾਭਦਾਇਕ ਦੱਸਿਆ ਅਤੇ ਭਵਿੱਖ ਵਿੱਚ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਲਿਆ।