ਜ਼ਰੂਰੀ)----ਡਾ. ਰਣਜੀਤ ਸਿੰਘ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ
ਡਾ. ਰਣਜੀਤ ਸਿੰਘ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ; ਸਟਾਫ਼ ਨੂੰ ਸਮੇਂ ਸਿਰ ਡਿਊਟੀ 'ਤੇ ਹਾਜ਼ਰ ਹੋਣ ਦੇ ਸਖ਼ਤ ਨਿਰਦੇਸ਼
Publish Date: Thu, 07 May 2026 07:40 PM (IST)
Updated Date: Fri, 08 May 2026 04:18 AM (IST)
ਐਚ ਐਸ ਪੀ 48 : ਸਿਹਤ ਕੇਂਦਰ ਦਾ ਨਿਰੀਖਣ ਕਰਦੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ।
* ਸਟਾਫ਼ ਨੂੰ ਸਮੇਂ ਸਿਰ ਡਿਊਟੀ 'ਤੇ ਹਾਜ਼ਰ ਹੋਣ ਦੇ ਸਖ਼ਤ ਨਿਰਦੇਸ਼
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਵੱਲੋਂ ਆਯੂਸ਼ਮਾਨ ਆਰੋਗਯ ਮੰਦਿਰ ਰਾਮਪੁਰ ਖੇੜਾ ਅਤੇ ਸੀਐਚਸੀ ਹਰਿਆਣਾ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਉਨ੍ਹਾਂ ਸਟਾਫ਼ ਨੂੰ ਸਮੇਂ ਸਿਰ ਡਿਊਟੀ ‘ਤੇ ਪਹੁੰਚਣ ਅਤੇ ਮਰੀਜ਼ਾਂ ਨੂੰ ਸਾਰੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਡਾ. ਰਣਜੀਤ ਸਿੰਘ ਨੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਸਫਾਈ ਪ੍ਰਬੰਧਾਂ, ਦਵਾਈਆਂ ਦੀ ਉਪਲਬਧਤਾ, ਗਰਭਵਤੀ ਮਹਿਲਾਵਾਂ ਦੀ ਸੰਭਾਲ ਅਤੇ ਸਿਹਤ ਰਿਕਾਰਡਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਸਟਾਫ਼ ਦੀ ਹਾਜ਼ਰੀ ਵੀ ਚੈੱਕ ਕੀਤੀ ਅਤੇ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਸਮੇਂ ਦੀ ਪਾਬੰਦੀ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਆਉਣ ਵਾਲੇ ਹਰ ਮਰੀਜ਼ ਨਾਲ ਚੰਗਾ ਅਤੇ ਸਹਿਯੋਗੀ ਵਤੀਰਾ ਅਪਣਾਇਆ ਜਾਵੇ ਅਤੇ ਮਰੀਜ਼ਾਂ ਦੀ ਸਮੱਸਿਆ ਨੂੰ ਧਿਆਨ ਨਾਲ ਸੁਣ ਕੇ ਸਮੇਂ ਸਿਰ ਇਲਾਜ ਅਤੇ ਸਲਾਹ ਦਿੱਤੀ ਜਾਵੇ। ਨਿਰੀਖਣ ਦੌਰਾਨ ਦਵਾਈਆਂ ਦੇ ਸਟਾਕ ਦੀ ਵੀ ਜਾਂਚ ਕੀਤੀ ਗਈ ਅਤੇ ਲੋੜੀਂਦੀਆਂ ਦਵਾਈਆਂ ਹਰ ਸਮੇਂ ਉਪਲਬਧ ਰੱਖਣ ਲਈ ਕਿਹਾ ਗਿਆ। ਉਨ੍ਹਾਂ ਸਟਾਫ਼ ਨੂੰ ਦਵਾਈਆਂ ਦੇ ਰਿਕਾਰਡ ਅਤੇ ਸਟੋਰ ਪ੍ਰਬੰਧ ਸਹੀ ਤਰੀਕੇ ਨਾਲ ਬਣਾਈ ਰੱਖਣ ਦੀਆਂ ਹਦਾਇਤਾਂ ਵੀ ਦਿੱਤੀਆਂ।