ਨਿਊਜ਼ੀਲੈਂਡ ਭੇਜਣ ਦੇ ਨਾਂ ‘ਤੇ 13.35 ਲੱਖ ਦੀ ਠੱਗੀ
ਨਿਊਜ਼ੀਲੈਂਡ ਭੇਜਣ ਦੇ ਨਾਂ ‘ਤੇ 13.35 ਲੱਖ ਦੀ ਠੱਗੀ ਕਰਨ ਦੇ ਦੋਸ਼ ਹੇਠ ਕੇਸ ਦਰਜ
Publish Date: Thu, 14 May 2026 03:18 PM (IST)
Updated Date: Thu, 14 May 2026 03:21 PM (IST)
ਪੰਜਾਬੀ ਜਾਗਰਣ ਰਿਪੋਰਟਰ, ਹੁਸ਼ਿਆਰਪੁਰ : ਦਸੂਹਾ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇੱਕ ਕਥਿਤ ਟ੍ਰੈਵਲ ਏਜੰਟ ਵਿਰੁੱਧ ਭਾਰਤੀ ਨਿਆਏ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਰਛਪਾਲ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਜੱਬੋਵਾਲ, ਜ਼ਿਲ੍ਹਾ ਨਵਾਂਸ਼ਹਿਰ ਨੇ ਹਰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਧੱਕੜਾਂ, ਜ਼ਿਲ੍ਹਾ ਕਪੂਰਥਲਾ ਦੇ ਭਾਣਜੇ ਸੁਖਦੀਪ ਸਿੰਘ ਨੂੰ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ ‘ਤੇ 13 ਲੱਖ 35 ਹਜ਼ਾਰ ਰੁਪਏ ਹੜੱਪ ਲਏ। ਦੋਸ਼ ਹੈ ਕਿ ਨਾ ਤਾਂ ਉਸ ਨੇ ਸੁਖਦੀਪ ਸਿੰਘ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਹਰਦੀਪ ਸਿੰਘ ਦੇ ਰੁਪਏ ਵਾਪਸ ਕੀਤੇ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦਸੂਹਾ ਥਾਣੇ ਵੱਲੋਂ ਕੀਤੀ ਗਈ ਸੀ। ਮੁੱਢਲੀ ਜਾਂਚ ਦੌਰਾਨ ਲਗਾਏ ਗਏ ਦੋਸ਼ ਸਹੀ ਪਾਏ ਜਾਣ ਤੋਂ ਬਾਅਦ ਪੁਲਿਸ ਨੇ ਉੱਚ ਅਧਿਕਾਰੀਆਂ ਦੀ ਮਨਜ਼ੂਰੀ ਉਪਰੰਤ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।