ਪੀਏਯੂ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਗੋਸ਼ਟੀ ਕਰਵਾਈ
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਝੋਨੇ ਦੇ ਮਧਰੇਪਣ ਰੋਗ ਬਾਰੇ ਕਿਸਾਨ ਗੋਸ਼ਟੀ
Publish Date: Thu, 14 May 2026 03:29 PM (IST)
Updated Date: Thu, 14 May 2026 03:30 PM (IST)
ਜਗਤਾਰ ਸਿੰਘ ਬ੍ਰਹਮੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜ਼ਿਲਾ ਪੱਧਰੀ ਪਸਾਰ ਅਦਾਰੇ, ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਪੌਦਾ ਰੋਗ ਵਿਭਾਗ, ਪੀ.ਏ.ਯੂ. ਲੁਧਿਆਣਾ ਦੇ ਸਹਿਯੋਗ ਨਾਲ ਬੀਤੇ ਦਿਨੀਂ ਕੇ.ਵੀ.ਕੇ. ਵਿਖੇ ਝੋਨੇ ਦੇ ਮਧਰੇਪਣ ਰੋਗ ਦੀ ਰੋਕਥਾਮ ਬਾਬਤ ਕਿਸਾਨ ਸਾਇੰਸਦਾਨ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਮੌਕੇ ਡਾ. ਪ੍ਰਭਜੋਧ ਸਿੰਘ ਸੰਧੂ, ਵਧੀਕ ਨਿਰਦੇਸ਼ਕ ਲੁਧਿਆਣਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਨ੍ਹਾਂ ਤੋਂ ਇਲਾਵਾ ਡਾ. ਅਮਰਜੀਤ ਸਿੰਘ, ਪ੍ਰਮੁੱਖ ਪਸਾਰ ਵਿਗਿਆਨੀ ਅਤੇ ਡਾ. ਮਨਦੀਪ ਸਿੰਘ ਹੂੰਜਣ, ਪ੍ਰਮੁੱਖ ਪੌਦਾ ਬੈਕਟੀਰੀਓਲੋਜਿਸਟ, ਪੌਦਾ ਰੋਗ ਵਿਭਾਗ, ਪੀ.ਏ.ਯੂ., ਲੁਧਿਆਣਾ ਤੋਂ ਤਕਨੀਕੀ ਮਾਹਿਰ ਵਜੋਂ ਹਾਜ਼ਰ ਰਹੇ। ਕੈਂਪ ਦੀ ਸ਼ੁਰੂਆਤ ਵਿੱਚ ਡਾ. ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ ਇਸ ਬਿਮਾਰੀ ਦੇ ਪ੍ਰਬੰਧਨ ਦੀ ਜਾਗਰੂਕਤਾ ’ਤੇ ਜਾਣਕਾਰੀ ਦੀ ਮਹੱਤਤਾ ’ਤੇ ਜੋਰ ਦਿੱਤਾ। ਮਾਹਿਰਾਂ ਨੇ ਕਿਸਾਨਾਂ ਨਾਲ ਪੰਜਾਬ ਵਿਚ ਝੋਨੇ ਦੇ ਮਧਰੇਪਣ ਦੇ ਰੋਗ ਦੀ ਪਹਿਚਾਣ ਦੇ ਵਾਧੇ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਇਸ ਪ੍ਰੋਗਰਾਮ ਦਾ ਸੰਚਾਲਨ ਡਾ. ਕਰਮਵੀਰ ਸਿੰਘ ਗਰਚਾ, ਸਹਾਇਕ ਪ੍ਰੋਫੈਸਰ ਨੇ ਆਪਣੇ ਖਦਸ਼ਿਆਂ ਬਾਬਤ ਮਾਹਿਰਾਂ ਨਾਲ ਵਿਚਾਰ-ਚਰਚਾ ਵੀ ਕੀਤੀ।