ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 14 May 2026 03:30 PM (IST)
Updated Date: Thu, 14 May 2026 03:33 PM (IST)

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ: ਪੰਥ ਰਤਨ ਜਿੰਦਾ ਸ਼ਹੀਦ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ ਚੱਬੇਵਾਲ ਦਾ 2 ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਡਾਇਰੈਕਟਰ /ਪ੍ਰਿੰਸੀਪਲ ਡਾ: ਮਨਜੀਤ ਕੌਰ ਨੇ ਦੱਸਿਆ ਕਿ 10 2 ਕਾਮਰਸ ਵਿੱਚੋਂ ਬਲਪ੍ਰੀਤ ਕੌਰ ਨੇ 89.4% ਅੰਕਾਂ ਨਾਲ ਪਹਿਲਾ ਸਥਾਨ, ਸੰਦੀਪ ਕੌਰ ਨੇ 88% ਅੰਕਾਂ ਨਾਲ ਦੂਜਾ ਸਥਾਨ, ਜੈਸਮੀਨ ਹੀਰਾ ਨੇ 80% ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। 2 ਮੈਡੀਕਲ ਵਿੱਚੋਂ ਗੁਰਸ਼ਾਨ ਕੌਰ ਨੇ 86% ਅੰਕਾਂ ਨਾਲ ਪਹਿਲਾ ਸਥਾਨ, ਅਨੁਸ਼ਕਾ ਨੇ 85% ਅੰਕਾਂ ਨਾਲ ਦੂਜਾ ਸਥਾਨ, ਸਿਮਰਨ ਕੌਰ ਨੇ 84% ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। 2 ਆਰਟਸ ਵਿਚੋਂ ਰਮਨਦੀਪ ਕੌਰ ਨੇ 86% ਅੰਕਾਂ ਨਾਲ ਪਹਿਲਾ ਸਥਾਨ, ਕਰਨਪ੍ਰੀਤ ਕੌਰ ਨੇ 85% ਅੰਕਾਂ ਨਾਲ ਦੂਜਾ ਸਥਾਨ, ਮੰਨਤ ਨੇ 81% ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਕੂਲ-ਕਾਲਜ ਦੇ ਸਰਪ੍ਰਸਤ ਅਤੇ ਪ੍ਰਧਾਨ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਅਤੇ ਬੀਬੀ ਯਸ਼ਪਾਲ ਕੌਰ ਹਰੀਆਂ ਵੇਲਾਂ ਨੇ ਪ੍ਰਿੰਸੀਪਲ ਡਾ. ਮਨਜੀਤ ਕੌਰ, ਵਿਦਿਆਰਥਣਾਂ, ਉਹਨਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਨੇ ਆਪਣੀਆਂ ਇਹਨਾਂ ਸਾਰੀਆਂ ਬੱਚੀਆਂ ਤੇ ਉਹਨਾਂ ਦੇ ਮਾਪਿਆਂ ਨੂੰ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵਿਮੈਨ ਚੱਬੇਵਾਲ ਵਿਖੇ ਅਗਲੇਰਾ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ।