ਆਸ਼ਾ ਕਿਰਨ ਸਕੂਲ ’ਚ ਲੰਗਰ ਲਗਾਇਆ, ਵਿਸ਼ੇਸ਼ ਬੱਚਿਆਂ ਨੂੰ ਪਾਣੀ ਦੀਆਂ ਬੋਤਲਾਂ ਭੇਟ
ਆਸ਼ਾ ਕਿਰਨ ਸਕੂਲ ਵਿੱਚ ਲੰਗਰ ਲਗਾਇਆ, ਵਿਸ਼ੇਸ਼ ਬੱਚਿਆਂ ਨੂੰ ਪਾਣੀ ਦੀਆਂ ਬੋਤਲਾਂ ਭੇਟ
Publish Date: Thu, 14 May 2026 03:42 PM (IST)
Updated Date: Thu, 14 May 2026 03:42 PM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਆਸ਼ਾਦੀਪ ਵੈਲਫੇਅਰ ਸੋਸਾਇਟੀ ਨਾਲ ਜੁੜੇ ਕਰਨਲ ਮਧੂ ਗੋਪੀਨਾਥ ਵੱਲੋਂ ਆਪਣੇ ਪੁੱਤਰ ਡਾ. ਅੰਕਿਤ ਗੋਪੀਨਾਥ ਦੀ ਤਰੱਕੀ ਦੀ ਖੁਸ਼ੀ ਵਿੱਚ ਆਸ਼ਾ ਕਿਰਨ ਸਪੈਸ਼ਲ ਸਕੂਲ ਵਿਖੇ ਵਿਸ਼ੇਸ਼ ਬੱਚਿਆਂ, ਸਟਾਫ ਅਤੇ ਪ੍ਰਬੰਧਕਾਂ ਲਈ ਲੰਗਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਬੱਚਿਆਂ ਨੂੰ ਗਰਮੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਟੀਲ ਦੀਆਂ ਪਾਣੀ ਦੀਆਂ ਬੋਤਲਾਂ ਵੀ ਭੇਟ ਕੀਤੀਆਂ ਗਈਆਂ। ਆਸ਼ਾਦੀਪ ਵੈਲਫੇਅਰ ਸੋਸਾਇਟੀ ਦੇ ਸਕੱਤਰ ਕਰਨਲ ਗੁਰਮੀਤ ਸਿੰਘ ਨੇ ਦੱਸਿਆ ਕਿ ਕਰਨਲ ਮਧੂ ਗੋਪੀਨਾਥ ਲੰਬੇ ਸਮੇਂ ਤੋਂ ਸਕੂਲ ਨਾਲ ਜੁੜੇ ਹੋਏ ਹਨ ਅਤੇ ਹਮੇਸ਼ਾ ਸਕੂਲ ਅਤੇ ਵਿਸ਼ੇਸ਼ ਬੱਚਿਆਂ ਦੀ ਸਹਾਇਤਾ ਲਈ ਯੋਗਦਾਨ ਪਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਜੇਹੇ ਸਮਾਜਸੇਵੀਆਂ ਦੇ ਸਹਿਯੋਗ ਨਾਲ ਹੀ ਵਿਸ਼ੇਸ਼ ਬੱਚਿਆਂ ਨੂੰ ਹੋਰ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਦੀਆਂ ਹਨ। ਇਸ ਮੌਕੇ ਸਕੂਲ ਪ੍ਰਬੰਧਨ, ਸਟਾਫ ਅਤੇ ਬੱਚਿਆਂ ਵੱਲੋਂ ਕਰਨਲ ਮਧੂ ਗੋਪੀਨਾਥ ਦਾ ਸਹਿਯੋਗ ਅਤੇ ਸੇਵਾ ਭਾਵਨਾ ਲਈ ਧੰਨਵਾਦ ਕੀਤਾ ਗਿਆ। ਇਸ ਦੌਰਾਨ ਆਸ਼ਾਦੀਪ ਵੈਲਫੇਅਰ ਸੋਸਾਇਟੀ ਦੇ ਸਕੱਤਰ ਕਰਨਲ ਗੁਰਮੀਤ ਸਿੰਘ, ਪ੍ਰਧਾਨ ਇੰਜੀਨੀਅਰ ਹਰਬੰਸ ਸਿੰਘ, ਪਰਮਜੀਤ ਸਿੰਘ ਸਚਦੇਵਾ, ਮਧੂਮੀਤ ਕੌਰ, ਪ੍ਰਿੰਸੀਪਲ ਸ਼੍ਰੀਮਤੀ ਸ਼ੈਲੀ ਸ਼ਰਮਾ, ਰਾਮ ਆਸਰਾ, ਮਲਕੀਤ ਸਿੰਘ ਮਹੇਦੂ, ਹਰਮੇਸ਼ ਤਲਵਾੜ, ਲੋਕੇਸ਼ ਖੰਨਾ ਅਤੇ ਕੋਰਸ ਕੋਆਰਡੀਨੇਟਰ ਬਰਿੰਦਰ ਕੁਮਾਰ ਵੀ ਮੌਜੂਦ ਸਨ।